ਸੁਲਤਾਨਪੁਰ ਲੋਧੀ, 10 ਅਪ੍ਰੈਲ (ਨਰੇਸ਼ ਹੈਪੀ)-ਸਬ-ਡਵੀਜ਼ਨ ਮੈਜਿਸਟਰੇਟ ਅਮਨਪਾਲ ਸਿੰਘ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਮੀਟਿੰਗ ਹਾਲ 'ਚ ਇਕ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ 'ਚ ਬੀ. ਡੀ. ਪੀ. ਓ., ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰੀ ਤੇ ਕਾਨੂੰਗੋ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਐਸ. ਡੀ. ਐਮ. ਅਮਨਪਾਲ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਜਾਨ-ਮਾਲ ਦੇ ਨੁਕਸਾਨ ਤੋਂ ਬਚਿਆ ਜਾ ਸਕੇ | ਉਨ੍ਹਾਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਤਾਲਮੇਲ ਬਣਾਈ ਰੱਖਣ | ਮੀਟਿੰਗ 'ਚ ਮੌਨਸੂਨ ਸੀਜ਼ਨ ਦੌਰਾਨ ਪੈਦਾ ਹੋਣ ਵਾਲੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਅਗਾਊਾ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨਾਲ ਹੜ੍ਹਾਂ ਦੌਰਾਨ ਪੇਸ਼ ਆਉਣ ਵਾਲੀਆਂ ਸੰਭਾਵੀ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ |