ਕਪੂਰਥਲਾ, 10 ਅਪ੍ਰੈਲ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਦੇ ਪ੍ਰਧਾਨ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਪਰਸਨ ਕੰਵਰ ਇਕਬਾਲ ਸਿੰਘ ਤੇ ਕਿਤਾਬ ਮੰਚ ਕਪੂਰਥਲਾ ਦੇ ਸੰਸਥਾਪਕ ਤੇ ਇਪਟਾ ਕਪੂਰਥਲਾ ਦੇ ਪ੍ਰਧਾਨ ਡਾ. ਹਰਭਜਨ ਸਿੰਘ ਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਬੂਟਾ ਤੇ ਪੁਸਤਕਾਂ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਪੱਧਰ ਦੇ ਭਾਸ਼ਾ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਜਿਥੇ ਸਮਾਜਿਕ ਸੋਚ ਨੂੰ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ | ਇਸੇ ਦੌਰਾਨ ਹੀ ਕੰਵਰ ਇਕਬਾਲ ਸਿੰਘ ਨੇ ਸਿਰਜਣਾ ਕੇਂਦਰ ਵਲੋਂ ਮਾਂ ਬੋਲੀ ਪੰਜਾਬ ਦੇ ਪ੍ਰਚਾਰ ਤੇ ਪਸਾਰ ਲਈ ਕੀਤੇ ਜਾ ਰਹੇ ਉਪਰਾਲੇ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ |