ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬੇਮੌਸਮੀ ਬਾਰਿਸ਼ ਤੇ ਗੜਿਆਂ ਨਾਲ ਤਬਾਹ ਹੋਈਆਂ ਫ਼ਸਲਾਂ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਬਾਜਵਾ <br/>

Ad Position 21
No active advertisement
ਅਜੀਤ ਡੈਸਕ 11-04-2026
ਕਪੂਰਥਲਾ, 10 ਅਪ੍ਰੈਲ (ਵਿ.ਪ੍ਰ.)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ ਤੇ ਸੂਬਾਈ ਆਗੂ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਨੇ ਇਕ ਸਾਂਝੇ ਬਿਆਨ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਮੌਸਮੀ ਬਾਰਿਸ਼ ਤੇ ਗੁੜਿ੍ਹਆਂ ਨਾਲ ਤਬਾਹ ਹੋਈਆਂ ਕਿਸਾਨਾਂ ਦੀਆਂ ਫ਼ਸਲਾਂ ਦਾ ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਤੋਂ ਇਲਾਵਾ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ, ਉਨ੍ਹਾਂ ਨੂੰ ਫ਼ਸਲ ਦੀ ਸੰਭਾਲ ਲਈ ਨਗਦ ਸਹਾਇਤਾ ਤੇ ਸਾਉਣੀ ਦੀ ਫ਼ਸਲ ਦੀ ਬਿਜਾਈ ਲਈ ਮੁਫ਼ਤ ਖਾਦ, ਬੀਜ ਤੇ ਦਵਾਈ ਮੁਹੱਈਆ ਕਰਵਾਈ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਸਾਉਣੀ ਦੇ ਸੀਜ਼ਨ ਵਿਚ ਪੰਜਾਬ ਵਿਚ ਆਏ ਹੜ੍ਹਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂਆਂ ਤੇ ਘਰਾਂ ਦਾ ਭਾਰੀ ਨੁਕਸਾਨ ਹੋਇਆ ਸੀ ਤੇ ਹੜ੍ਹ ਦੌਰਾਨ ਕੁੱਝ ਲੋਕਾਂ ਦੀ ਮੌਤ ਵੀ ਹੋ ਗਈ ਸੀ | ਉਨ੍ਹਾਂ ਕਿਹਾ ਕਿ ਹੁਣ ਜਦੋਂ ਹਾੜੀ ਦੀ ਫ਼ਸਲ ਪੱਕ ਕੇ ਤਿਆਰ ਖੜ੍ਹੀ ਸੀ ਤਾਂ ਬੇਮੌਸਮੀ ਬਾਰਿਸ਼ ਤੇ ਗੜਿਆਂ ਨੇ ਫ਼ਸਲ ਨੂੰ ਨੁਕਸਾਨ ਪਹੁੰਚਾਇਆ | ਕਈ ਥਾਵਾਂ 'ਤੇ ਤਾਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ | ਰਸ਼ਪਾਲ ਸਿੰਘ ਤੇ ਕਾਮਰੇਡ ਬਲਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਹੀਂ ਫੜੀ, ਜੋ ਵੱਡੇ ਫ਼ਿਕਰ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਹਾੜੀ ਦੀ ਫ਼ਸਲ ਤੋਂ ਕਿਸਾਨਾਂ ਨੂੰ ਬਹੁਤ ਉਮੀਦਾਂ ਹੁੰਦੀਆਂ ਹਨ, ਪ੍ਰੰਤੂ ਬੇਮੌਸਮੀ ਬਾਰਿਸ਼ ਤੇ ਗੜਿਆਂ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ ਹੈ | ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋਣ ਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਆਵਾਜ਼ ਬੁਲੰਦ ਕਰਨ |

Ad Position 22
No active advertisement
ਪਿਛਲੀ ਖ਼ਬਰ 8ਵੀਂ ਦੇ ਨਤੀਜੇ 'ਚ ਜੈਤੋ ਦੀ ਤਮੰਨਾ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਮੋਗਾ ਕਿਸਾਨ ਰੈਲੀ ਲਈ ਰਵਾਨਾ <br/>
Ad Position 24
No active advertisement