27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਨਿਊ ਸਨਫ਼ਲਾਵਰ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ 'ਚੋਂ 10ਵਾਂ ਤੇ 16ਵਾਂ ਸਥਾਨ ਕੀਤਾ ਹਾਸਿਲ <br/>

Ad Position 21
No active advertisement
ਅਜੀਤ ਡੈਸਕ 12-04-2026
ਫਗਵਾੜਾ, 11 ਅਪੈ੍ਰਲ (ਹਰਜੋਤ ਸਿੰਘ ਚਾਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ 'ਚ ਇਥੋਂ ਦੇ ਨਿਊ ਸਨਫ਼ਲਾਵਰ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਭਰ ਦੀ ਮੈਰਿਟ ਸੂਚੀ 'ਚੋਂ ਦੋ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ਰੋਬਿਨ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੋਨਾਕਸ਼ੀ ਨੇ 98.33 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹਾ ਕਪੂਰਥਲਾ ਤੇ ਫਗਵਾੜਾ 'ਚੋਂ ਪਹਿਲਾ ਸਥਾਨ ਹਾਸਿਲ ਤੇ ਪੰਜਾਬ ਦੀ ਮੈਰਿਟ ਸੂਚੀ 'ਚ 10ਵਾਂ ਸਥਾਨ ਹਾਸਿਲ ਕੀਤਾ ਹੈ | ਦੂਜੀ ਵਿਦਿਆਰਥਣ ਜੈਸਮਿਨ ਨੇ 97.33 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ 16ਵਾਂ ਸਥਾਨ ਤੇ ਜ਼ਿਲ੍ਹਾ ਫਗਵਾੜਾ 'ਚ ਚੌਥਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸਕੂਲ ਵਿਦਿਆਰਥੀ ਨੇ ਸੁਖਦੀਪ ਕੌਰ ਨੇ 96.3 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ਹਨ, ਜਿਸ 'ਚ 17 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਉਨ੍ਹਾਂ ਸਾਰੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ |
ਸਕੂਲ ਦੀ ਚੇਅਰਪਰਸਨ ਜਸਵਿੰਦਰ ਕੌਰ ਵਲੋਂ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ ਗਏ | ਇਸ ਮੌਕੇ ਸਾਰੇ ਸਟਾਫ਼ ਮੈਂਬਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸਕੂਲ ਵਿਚ ਮੌਜੂਦ ਰਹੇ ਅਤੇ ਇਸ ਪ੍ਰਾਪਤੀ ਨੂੰ ਖ਼ੁਸ਼ੀ ਨਾਲ ਮਨਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਤੇ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ 'ਚ ਹੋਰ ਵੱਧ ਮੈਰਿਟ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਭੁਲੱਥ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ ਅਗਲੀ ਖ਼ਬਰ ਵੇਈਾ ਘਾਟ ਭੁਲੱਥ 'ਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਤਿਆਰੀਆਂ ਮੁਕੰਮਲ-ਬਾਬਾ ਬਾਜਵਾ <br/>
Ad Position 24