ਕਪੂਰਥਲਾ, 11 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 8ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਰਜਿੰਦਰ ਕੌਰ ਨੇ ਦੱਸਿਆ ਕਿ 8ਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰੀ ਰਾਗਵਿੰਦਰ ਸਿੰਘ ਨੇ 95.16 ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਹਰਲੀਨ ਕੌਰ ਪੁੱਤਰੀ ਤਰਲੋਚਨ ਸਿੰਘ ਨੇ 92.1 ਫੀਸਦੀ ਅੰਕ ਲੈ ਕੇ ਦੂਜਾ ਤੇ ਸ਼ਗੁਨਪ੍ਰੀਤ ਕੌਰ ਪੁੱਤਰੀ ਬਚਿੱਤਰ ਸਿੰਘ 91.8 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਰਜਿੰਦਰ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਮਿਹਨਤੀ ਸਟਾਫ਼, ਬੱਚਿਆਂ ਤੇ ਉਨ੍ਹਾਂ ਦਾ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |