28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਲਾਇਲਪੁਰ ਖ਼ਾਲਸਾ ਕਾਲਜ ਦਾ ਬੀ.ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 12-04-2026
ਕਪੂਰਥਲਾ, 11 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦਾ ਬੀ. ਕਾਮ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ ਪਹਿਲਾ, ਕੰਗਣਾ ਨੇ ਦੂਜਾ ਤੇ ਪ੍ਰਭਸਿਮਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਬੀ. ਕਾਮ ਦੇ 15 ਵਿਦਿਆਰਥੀਆਂ ਵਿਚੋਂ 7 ਐਸ. ਪੀ. ਜੀ. ਏ. ਪ੍ਰਾਪਤ ਕੀਤੇ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਬੀ. ਕਾਮ ਪਹਿਲੇ ਸਮੈਸਟਰ ਦੇ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਭਵਿੱਖ 'ਚ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਕਾਲਜ ਵਿਚ 2026-27 ਦੇ ਦਾਖ਼ਲਿਆਂ ਲਈ ਰਜਿਸਟਰੇਸ਼ਨ ਸ਼ੁਰੂ ਹੋ ਚੁੱਕੀ ਹੈ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਵੱਖ-ਵੱਖ ਜਮਾਤਾਂ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਾਲਜ 'ਚ ਲੋੜਵੰਦ, ਮੈਰਿਟ ਪ੍ਰਾਪਤ ਤੇ ਸਿੰਗਲ ਮਾਪੇ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੇ ਸਕਾਲਰਸ਼ਿਪ ਉਪਲਬਧ ਹੈ | ਉਨ੍ਹਾਂ ਪਹਿਲੇ ਸਮੈਸਟਰ 'ਚ ਵੱਖ-ਵੱਖ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਮਨਮੋਹਨ ਕੁਮਾਰ, ਪ੍ਰੋ. ਗੁਰਕਮਲ ਕੌਰ ਤੇ ਪ੍ਰੋ. ਮਨਜਿੰਦਰ ਸਿੰਘ ਜੌਹਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਚੈਕਿੰਗ ਮੁਹਿੰਮ ਚਲਾਈ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ <br/...
Ad Position 24