ਭੁਲੱਥ, 11 ਅਪ੍ਰੈਲ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਸਹੁਰੇ ਪਰਿਵਾਰ ਵਿਰੁੱਧ ਕੇਸ ਦਰਜ ਕੀਤਾ ਹੈ | ਕਰਮਪ੍ਰੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਵਾਸੀ ਪਿੰਡ ਅਕਾਲਾ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਨੇ ਥਾਣਾ ਭੁਲੱਥ ਵਿਖੇ ਲਿਖਤੀ ਇਤਲਾਹ ਦਿੰਦਿਆਂ ਦੱਸਿਆ ਕਿ ਡੇਢ ਸਾਲ ਪਹਿਲਾਂ ਉਸ ਦਾ ਵਿਆਹ ਗੁਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਬਾਕਰਪੁਰ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਨਾਲ ਹੋਇਆ ਤੇ ਵਿਆਹ ਤੋਂ ਕੁਝ ਸਮੇਂ ਬਾਅਦ ਉਸ ਦਾ ਸਹੁਰਾ ਪਰਿਵਾਰ ਦਾਜ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਲੱਗੇ | ਵਿਆਹੁਤਾ ਕਰਮਪ੍ਰੀਤ ਕੌਰ ਦੇ ਬਿਆਨਾਂ 'ਤੇ ਪਤੀ ਗੁਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ, ਦਿਓਰ ਗੁਰਸ਼ਰਨਪ੍ਰੀਤ ਸਿੰਘ, ਸਹੁਰਾ ਮਨਜੀਤ ਸਿੰਘ ਤੇ ਸੱਸ ਬਲਜੀਤ ਕੌਰ ਵਾਸੀਆਨ ਬਾਕਰਪੁਰ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ 'ਤੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਦਾਜ ਦੀ ਮੰਗ ਕਰਨ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ |