28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਗੁਰਦੁਆਰਾ ਸ੍ਰੀ ਸੰਗਤ ਸਾਹਿਬ 'ਚ ਸਮਾਗਮ 14 ਨੂੰ -ਭਾਈ ਸੁਰਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 12-04-2026
ਕਪੂਰਥਲਾ, 11 ਅਪ੍ਰੈਲ (ਵਿ.ਪ੍ਰ.)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਸੰਬੰਧ 'ਚ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਕਪੂਰਥਲਾ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੇ ਸੰਬੰਧ ਵਿਚ 12 ਅਪ੍ਰੈਲ ਨੂੰ ਸਵੇਰੇ 8:30 ਵਜੇ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਤੇ 14 ਅਪ੍ਰੈਲ ਨੂੰ ਸਵੇਰੇ 6:15 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ 6:30 ਵਜੇ ਭਾਈ ਰਣਜੀਤ ਸਿੰਘ ਚੋਹਲਾ ਸਾਹਿਬ ਵਾਲਿਆਂ ਦਾ ਕਵੀਸ਼ਰੀ ਜਥਾ ਸੰਗਤਾਂ ਦੀ ਗੁਰਇਤਿਹਾਸ ਨਾਲ ਸਾਂਝ ਪਵਾਏਗਾ | ਭਾਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਨੌਜਵਾਨ ਸਭਾ ਦੇ ਜਥੇ ਸ਼ਬਦ ਗਾਇਨ ਕਰਨਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਜੋੜਿਆਂ ਦੀ ਸੇਵਾ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਕਪੂਰਥਲਾ ਵਲੋਂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਆਰ. ਸੀ. ਐਫ. ਕਰਮਚਾਰੀ ਸੰਘ ਦੀ ਸਰਬਸੰਮਤੀ ਨਾਲ ਚੋਣ <br/> ਅਗਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ <br/>
Ad Position 24