29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬੋਲੈਰੋ ਗੱਡੀ ਨਾਲ ਟਕਰਾ ਜਾਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 12-04-2026
ਭੁਲੱਥ, 11 ਅਪ੍ਰੈਲ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਕਲਾਂ ਦੇ ਨਜ਼ਦੀਕ ਮੇਨ ਰੋਡ 'ਤੇ ਇਕ ਤੇਜ਼ ਮੋਟਰਸਾਈਕਲ ਸਵਾਰ ਨੌਜਵਾਨ ਵਲੋਂ ਟਕਰਾ ਜਾਣ ਕਰਕੇ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ 23 ਸਾਲਾ ਨੌਜਵਾਨ ਮਨਜਿੰਦਰ ਸਿੰਘ ਉਰਫ਼ ਮੰਨਾ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਬੋਪਾਰਾਏ ਜੋ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਬੋਪਾਰਾਏ ਤੋਂ ਭੋਗਪੁਰ ਵਾਲੀ ਸਾਈਡ ਨੂੰ ਜਾ ਰਿਹਾ ਸੀ, ਜਦੋਂ ਉਹ ਪਿੰਡ ਭਟਨੂਰਾ ਕਲਾਂ ਦੇ ਨਜ਼ਦੀਕ ਪੁੱਜਾ ਤਾਂ ਸੜਕ 'ਤੇ ਖੜ੍ਹੀ ਬੋਲੈਰੋ ਗੱਡੀ ਨਾਲ ਟਕਰਾ ਜਾਣ ਕਰਕੇ ਸੜਕ 'ਤੇ ਡਿੱਗ ਪਿਆ, ਜਿਸ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਭੁਲੱਥ ਵਿਖੇ ਲਿਆਂਦਾ ਗਿਆ | ਡਾਕਟਰਾਂ ਵਲੋਂ ਦੱਸਿਆ ਗਿਆ ਕਿ ਉਸ ਦੇ ਸਿਰ ਵਿਚ ਗੰਭੀਰ ਸੱਟ ਲੱਗੀ ਤੇ ਖੱਬੀ ਲੱਤ ਵੀ ਟੁੱਟ ਗਈ ਹੈ, ਜਿਸ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਉਪਰੰਤ ਜਲੰਧਰ ਰੈਫ਼ਰ ਕਰ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਪਰੋੜ ਤੋਂ ਨੰਗਲ ਮੱਝਾ ਲਿੰਕ ਰੋਡ 'ਤੇ 10 ਮਹੀਨੇ ਹੋ ਗਏ ਵੱਟੇ ਪਾਏ ਨੂੰ ਸਰਕਾਰ ਨੇ ਹਾਲੇ ਤੱਕ ਲੁੱਕ ਨਹੀਂ ਪਈ <br/... ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ 4 ਮੋਬਾਈਲ ਫੋਨ ਬਰਾਮਦ
Ad Position 24