11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਸੁਖ ਸਾਗਰ (ਬੇਰੀਆਂ ਵਾਲਾ) ਰਾਜਪੁਰ ਵਿਖੇ ਭਲਕੇ ਮਨਾਇਆ ਜਾਵੇਗਾ ਖ਼ਾਲਸੇ ਦਾ ਸਿਰਜਣਾ ਦਿਵਸ <br/>

Ad Position 21
No active advertisement
ਅਜੀਤ ਡੈਸਕ 13-04-2026
ਭੁਲੱਥ, 12 ਅਪ੍ਰੈਲ (ਮਨਜੀਤ ਸਿੰਘ ਰਤਨ)-ਗੁਰਦੁਆਰਾ ਸੁਖ ਸਾਗਰ (ਬੇਰੀਆਂ ਵਾਲਾ) ਰਾਜਪੁਰ ਭੁਲੱਥ ਵਿਖੇ 14 ਅਪ੍ਰੈਲ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਪ੍ਰਬੰਧਕ ਸੁਖਵੰਤ ਸਿੰਘ ਤਖ਼ਰ ਨੇ ਦੱਸਿਆ ਕਿ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਲੜੀਵਾਰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਮਹਿੰਦਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸੁਖ ਸਾਗਰ ਸਾਹਿਬ, ਗਿਆਨੀ ਸਰੂਪ ਸਿੰਘ ਕੰਡਿਆਣਾ, ਭਾਈ ਗਰਜਾ ਸਿੰਘ ਮਾਣਕਪੁਰ ਸ਼ਰੀਫ਼ ਦਾ ਢਾਡੀ ਜਥਾ ਤੇ ਹੋਰ ਜਥੇ ਕਥਾ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | 25 ਮਾਰਚ ਤੋਂ ਲਗਾਤਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਹੈ, ਜਿਸ ਦੇ ਤੀਜੇ ਦਿਨ ਭੋਗ ਪਾਏ ਜਾਂਦੇ ਹਨ ਤੇ ਭੋਗ ਤੋਂ ਉਪਰੰਤ ਭਾਈ ਉੱਘੇ ਰਾਗੀ ਢਾਡੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ ਅਤੇ ਉਸੇ ਦਿਨ ਤੋਂ ਹੀ ਰੋਜ਼ਾਨਾ ਸਵੇਰੇ, ਦੁਪਹਿਰੇ ਤੇ ਸ਼ਾਮ ਨੂੰ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾ ਰਹੇ ਹਨ | ਇਸ ਮੌਕੇ ਗੁਲਬਦਨਜੀਤ ਸਿੰਘ ਤੱਖਰ, ਪਿ੍ੰਸੀਪਲ ਸਰਵਣ ਸਿੰਘ ਧਾਮੀ, ਸੁਰਿੰਦਰ ਪਾਲ ਸਿੰਘ ਸਾਹਬੀ ਅਤੇ ਹੋਰ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀਰ ਬਾਬਾ ਬੁੱਢਣ ਸ਼ਾਹ ਦਾ ਸਾਲਾਨਾ ਮੇਲਾ ਮਨਾਇਆ ਅਜਿਹੇ ਮੇਲੇ ਸਾਡੇ ਸਭਿਆਚਾਰ ਦਾ ਪ੍ਰਤੀਕ ਹਨ-ਰਾਜੀਵ ਧੀਰ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਢਿਲਵਾਂ ਦਾ 8ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24