ਸੁਲਤਾਨ ਪੁਰ ਲੋਧੀ, 12 ਅਪ੍ਰੈਲ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਰਘਬੀਰ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਹੋਈ, ਜਿਸ 'ਚ ਖ਼ਾਲਸੇ ਦਾ ਪਾਵਨ ਸਾਜਨਾ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ | ਇਸ ਬਾਰੇ ਰਘਬੀਰ ਸਿੰਘ ਦੱਸਿਆ ਕਿ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਮਾਤਾ ਸੁਲੱਖਣੀ ਸੇਵਾ ਸੁਸਾਇਟੀ ਵਲੋਂ 14 ਅਪ੍ਰੈਲ ਨੂੰ ਖ਼ਾਲਸੇ ਦਾ ਪਾਵਨ ਸਾਜਨਾ ਦਿਹਾੜਾ ਮਨਾਇਆ ਜਾਵੇਗਾ ਤੇ 14 ਅਪ੍ਰੈਲ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਤੇ ਗਿਆਨੀ ਕਰਨਜੀਤ ਸਿੰਘ ਆਹਲੀ ਕਥਾ ਵਾਚਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੰਗਤਾਂ ਨੂੰ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਅੰਤ ਵਿਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪ੍ਰੀਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ, ਗਿਆਨੀ ਅਵਤਾਰ ਸਿੰਘ, ਗਿਆਨੀ ਦੀਪਕ ਸਿੰਘ, ਬਲਦੇਵ ਸਿੰਘ, ਸੁਰਿੰਦ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤ ਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਵੀ ਹਾਜ਼ਰ ਸਨ |