10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਟਿੱਬਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

Ad Position 21
No active advertisement
ਅਜੀਤ ਡੈਸਕ 13-04-2026
ਸੁਲਤਾਨਪੁਰ ਲੋਧੀ, 12 ਅਪ੍ਰੈਲ (ਥਿੰਦ)-ਭਗਵੰਤ ਮਾਨ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੀਆਂ ਸਮੁੱਚੀਆਂ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਬਲਾਕ ਸੁਲਤਾਨਪੁਰ ਲੋਧੀ ਦੀ ਪ੍ਰਮੁੱਖ ਮੰਡੀ ਟਿੱਬਾ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਬਾਂਹ ਫੜਨ ਲਈ ਮਾਨ ਸਰਕਾਰ ਉਪਰਾਲੇ ਕਰ ਰਹੀ, ਜਿਸ ਨਾਲ ਕਿਸਾਨੀ ਕਿੱਤਾ ਲਾਹੇਵੰਦ ਬਣ ਸਕੇ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਨੂੰ ਦੇਖਦਿਆਂ ਆੜ੍ਹਤੀਆਂ ਨੇ ਸਹਿਯੋਗ ਕਰਨ ਦਾ ਫ਼ੈਸਲਾ ਕੀਤਾ ਸੀ | ਉਨ੍ਹਾਂ ਨੇ ਕਿਹਾ ਕਿ ਆੜ੍ਹਤੀਆ ਐਸੋਸੀਏਸ਼ਨ ਵਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਇੰਸਪੈਕਟਰ ਦਵਿੰਦਰ ਸਿੰਘ, ਤੇਜਿੰਦਰ ਕੁਮਾਰ, ਮੰਡੀ ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਸਾਬਕਾ ਸਰਪੰਚ ਜਸਵਿੰਦਰ ਕੌਰ ਟਿੱਬਾ, ਬਲਾਕ ਕੋਆਰਡੀਨੇਟਰ ਗੁਰਿੰਦਰ ਕੌਰ, ਅਮਰੀਕ ਸਿੰਘ ਟਿੱਬਾ, ਬਲਾਕ ਕੋਆਰਡੀਨੇਟਰ ਸੁਖਦੇਵ ਸਿੰਘ ਐਸ. ਡੀ. ਓ., ਆੜ੍ਹਤੀਆ ਸਰਬਜੀਤ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ, ਪਿਆਰਾ ਸਿੰਘ, ਭਜਨ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਕੁਲਦੀਪ ਸਿੰਘ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਖ਼ਾਲਸੇ ਦਾ ਪਾਵਨ ਸਾਜਨਾ ਦਿਹਾੜਾ ਵਿਸਾਖੀ ਗੁਰੂ ਕਾ ਬਾਗ ਵਿਖੇ ਕੱਲ੍ਹ <br/>
Ad Position 24