ਗੁਰਦੁਆਰਾ ਟਾਹਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਕੱਲ੍ਹ ਮਨਾਇਆ ਜਾਵੇਗਾ-ਬਾਬਾ ਲੀਡਰ ਸਿੰਘ
ਅਜੀਤ ਡੈਸਕ
13-04-2026
ਕਾਲਾ ਸੰਘਿਆਂ, 12 ਅਪ੍ਰੈਲ (ਬਲਜੀਤ ਸਿੰਘ ਸੰਘਾ)-ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲੇਰ ਖ਼ਾਨਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ | ਜਿਸ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਦੌਰਾਨ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁ: ਟਾਹਲੀ ਸਾਹਿਬ, ਭਾਈ ਸੁਖਜਿੰਦਰ ਸਿੰਘ ਮੋਨੀ ਹਜ਼ੂਰੀ ਰਾਗੀ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ, ਕਥਾਵਾਚਕ ਭਾਈ ਜਸਵੀਰ ਸਿੰਘ ਕੋਹਾਲਾ, ਢਾਡੀ ਜਥਾ ਭਾਈ ਅੰਮਿ੍ਤਪਾਲ ਸਿੰਘ ਨੱਥੂ ਚਾਹਲ ਵਾਲੇ ਸਮੇਤ ਹੋਰ ਪੰਥ ਪ੍ਰਸਿੱਧ ਕੀਰਤਨੀਏ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਵਲੋਂ ਸੰਗਤਾਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ | ਬਾਬਾ ਲੀਡਰ ਸਿੰਘ ਨੇ ਕਿਹਾ ਕਿ ਬਾਬਾ ਦਇਆ ਸਿੰਘ ਦੇ ਆਸ਼ੇ ਅਨੁਸਾਰ ਗੁਰੂ ਘਰ ਵਿਖੇ ਆਰੰਭੇ ਕਾਰਜ ਦਰਸ਼ਨੀ ਡਿਉੜੀ ਅਤੇ ਹੋਰ ਅੱਜ ਵੀ ਜੰਗੀ ਪੱਧਰ 'ਤੇ ਚੱਲ ਰਹੇ ਹਨ |