ਫਗਵਾੜਾ, 12 ਅਪ੍ਰੈਲ (ਅਸ਼ੋਕ ਵਾਲੀਆ)-ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਵਿਸਾਖ ਦੀ ਸੰਗਰਾਂਦ ਸੰਬੰਧੀ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ 14 ਅਪ੍ਰੈਲ ਨੂੰ ਸਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਭਾਈ ਜੈਦੀਪ ਸਿੰਘ ਕਥਾਵਾਚਕ ਨੇ ਦੱਸਿਆ ਕਿ ਅਸਥਾਨ ਦੇ ਮੁੱਖ ਸੰਚਾਲਕ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਦੇ ਦਿਸ਼ਾ ਨਿਰਦੇਸ਼ ਹੇਠ ਸਮੇਂ ਸਮੇਂ ਤੇ ਸਮਾਗਮ ਕੀਤੇ ਜਾਂਦੇ ਹਨ | ਸਮਾਗਮ ਦੌਰਾਨ ਭਾਈ ਪਰਮਜੋਤ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਜਗਮੀਤ ਸਿੰਘ ਹਜ਼ੂਰੀ ਰਾਗੀ, ਭਾਈ ਸ਼ਮਸ਼ੇਰ ਸਿੰਘ ਫਗਵਾੜਾ ਵਾਲੇ, ਭਾਈ ਕੁਲਜੀਤ ਸਿੰਘ, ਭਾਈ ਗੁਰਦਿਆਲ ਸਿੰਘ ਲੱਖਪੁਰ ਅਤੇ ਭਾਈ ਘਨੱਈਆ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਕਥਾ ਕੀਰਤਨ ਕਰਨਗੇ |