09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਨਿਯੁਕਤ

Ad Position 21
No active advertisement
ਅਜੀਤ ਡੈਸਕ 13-04-2026
ਫਗਵਾੜਾ, 12 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਦੇ ਪਿ੍ੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਿੰਡੀਕੇਟ ਮੈਂਬਰ ਬਣੇ | ਇਹ ਨਿਯੁਕਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵਲੋਂ ਕੀਤੀ ਗਈ ਇਸ ਨਿਯੁਕਤੀ 'ਤੇ ਪਿ੍ੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਨੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦਾ ਹਾਰਦਿਕ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਹਿਤ ਉੱਚ-ਵਿੱਦਿਆ ਦੇ ਖੇਤਰ ਵਿਚ ਮਿਆਰੀ ਪਸਾਰ ਲਈ ਹਰ ਤਰ੍ਹਾਂ ਦਾ ਸਹਿਯੋਗ ਅਤੇ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ | ਨਾਲ ਹੀ ਉਨ੍ਹਾਂ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ, ਡਾ. ਐੱਚ. ਐੱਸ. ਸੈਣੀ-ਡੀਨ, ਅਕਾਦਮਿਕ ਅਫੇਅਰਸ ਤੇ ਪ੍ਰੋ. ਸਰੋਜ ਅਰੋੜਾ–ਡੀਨ, ਕਾਲਜ ਵਿਕਾਸ ਕੌਂਸਲ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿ੍ੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ ਨੂੰ ਯੂਨੀਵਰਸਿਟੀ ਦੇ 'ਰਿਸਰਚ ਡਿਗਰੀ ਬੋਰਡ' ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਸੀ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਲਈ ਸਰਕਾਰ ਮੁਆਵਜ਼ਾ ਦੇਵੇ-ਐਚ. ਐਸ. ਵਾਲੀਆ ਅਗਲੀ ਖ਼ਬਰ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਕਾਲੂਵਾਲ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ <br/>
Ad Position 24