ਕਪੂਰਥਲਾ, 12 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਡੈੈਣਵਿੰਡ ਅੱਡੇ 'ਤੇ ਬੇਹੋਸ਼ੀ ਦੀ ਹਾਲਤ 'ਚ ਪਈ ਇਕ ਅਣਪਛਾਤੀ ਬਜ਼ੁਰਗ ਔਰਤ ਨੂੰ ਪਿੰਡ ਵਾਸੀਆਂ ਨੇ ਦੇਰ ਰਾਤ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਇਸ ਸੰਬੰਧੀ ਪਿੰਡ ਫੂਲੇਵਾਲ ਦੇ ਪੰਚਾਇਤ ਮੈਂਬਰ ਜਸਕੀਰਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੇ ਕੰਮ ਤੋਂ ਵਾਪਸ ਘਰ ਜਾ ਰਹੇ ਸਨ ਤਾਂ ਡੈਣਵਿੰਡ ਅੱਡੇ 'ਤੇ ਇਕ ਬਜ਼ੁਰਗ ਮਾਤਾ ਬੇਹੋਸ਼ੀ ਦੀ ਹਾਲਤ 'ਚ ਡਿੱਗੀ ਪਈ ਸੀ, ਜਿਸ ਨੂੰ ਪਿੰਡ ਪਿੰਡ ਡੈਣਵਿੰਡ ਦੇ ਹੋਰ ਲੋਕਾਂ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ ਹੈ | ਡਿਊਟੀ ਡਾ. ਜਸ਼ਨ ਵਲੋਂ ਬਜ਼ੁਰਗ ਮਹਿਲਾ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |