ਹੁਸੈਨਪੁਰ, 12 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਆਲ ਇੰਡੀਆ ਐਸ. ਸੀ. ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਵਿਸ਼ਾਲ ਚੇਤਨਾ ਮਾਰਚ ਕੱਢਿਆ | ਮਾਰਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਚੌਕ ਆਰ. ਸੀ. ਐਫ਼. ਤੋਂ ਆਰੰਭ ਹੋ ਕੇ ਰੇਲ ਕੋਚ ਫ਼ੈਕਟਰੀ ਦੀਆਂ ਵੱਖ-ਵੱਖ ਕਾਲੋਨੀਆਂ 'ਚੋਂ ਹੁੰਦਾ ਹੋਇਆ ਵਾਪਸ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਚੌਕ ਵਿਖੇ ਸਮਾਪਤ ਹੋਇਆ | ਚੇਤਨਾ ਮਾਰਚ ਨੂੰ ਭੁਵਨੇਸ਼ਵਰ ਅਤਰੀ ਪਿ੍ੰਸੀਪਲ ਚੀਫ਼ ਪ੍ਰਸੋਨਲ ਅਫ਼ਸਰ ਆਰ. ਸੀ. ਐਫ਼. ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ | ਇਹ ਚੇਤਨਾ ਮਾਰਚ ਆਰ. ਸੀ. ਐਫ. ਦੀਆਂ ਵੱਖ-ਵੱਖ ਕਾਲੋਨੀਆਂ 'ਚ ਪਹੁੰਚਣ ਮੌਕੇ ਬਾਬਾ ਸਾਹਿਬ ਦੇ ਪੈਰੋਕਾਰੋ ਵਲੋਂ ਚਾਹ ਪਕੌੜੇ, ਫਰੂਟ, ਜੂਸ, ਛੋਲੇ ਭਟੂਰੇ ਤੇ ਕੋਲ ਡਰਿੰਕ ਦੇ ਲੰਗਰ ਲਗਾਏ ਗਏ | ਇਸ ਦੌਰਾਨ ਇਕੱਤਰ ਚੇਤਨਾ ਮਾਰਚ 'ਚ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਬਾਬਾ ਸਾਹਿਬ ਦੇ 135ਵੇਂ ਜਨਮ ਦਿਨ ਦੀ ਵਧਾਈ ਦਿੰਦਿਆਂ ਐਸ. ਸੀ. ਐਸ. ਟੀ. ਐਸੋਸੀਏਸ਼ਨ ਦੇ ਪ੍ਰਧਾਨ ਇੰਜੀਨੀਅਰ ਜੀਤ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੇ ਕਿਸ ਤਰ੍ਹਾਂ ਆਪਣੀ ਤੇ ਆਪਣੇ ਪਰਿਵਾਰ ਦੀ ਪਰਵਾਹ ਕੀਤੇ ਬਗੈਰ ਸਾਡੇ ਹੱਕ ਹਕੂਕਾਂ ਦੀ ਰਾਖੀ ਕਰਦਿਆਂ ਹੋਇਆਂ ਆਪਣੇ ਸਮਾਜ ਦੇ ਹੱਕਾਂ ਪ੍ਰਤੀ ਸੰਘਰਸ਼ ਕੀਤਾ ਅਤੇ ਜਿੱਤ ਪ੍ਰਾਪਤ ਕਰਕੇ ਸਾਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ | ਅੱਜ ਸਾਨੂੰ ਉਨ੍ਹਾਂ ਦੇ ਕੀਤੇ ਸੰਘਰਸ਼ 'ਤੇ ਪਹਿਰਾ ਦੇਣ ਦਾ ਪ੍ਰਣ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ 14 ਅਪ੍ਰੈਲ ਨੂੰ ਸ਼ਾਮ 4 ਵਜੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਜਾ ਰਿਹਾ | ਇਸ ਮੌਕੇ ਪ੍ਰਧਾਨ ਜੀਤ ਸਿੰਘ, ਸੈਕਟਰੀ ਆਰ. ਸੀ. ਮੀਣਾ, ਐਡੀਸ਼ਨਲ ਸੈਕਟਰੀ ਦੇਸਰਾਜ, ਸੋਹਣ ਬੈਠਾ, ਧਰਮਵੀਰ ਸਿੰਘ, ਕਸ਼ਮੀਰ ਸਿੰਘ, ਅਵਤਾਰ ਸਿੰਘ ਮੌੜ, ਜਸਪਾਲ ਸਿੰਘ, ਰਿਸ਼ੀ ਕੇਸ਼ਵ ਗਿਰੀਰਾਜ, ਸੰਜੇ ਕੁਮਾਰ, ਅਸ਼ੀਸ਼ ਕੁਮਾਰ, ਨੀਰਜ ਕੁਮਾਰ, ਬਲਜਿੰਦਰ, ਮੁਕੇਸ਼ ਮੀਨਾ, ਕੇਸ਼ਵ ਰਾਮ, ਕਿਸਨ ਸਿੰਘ, ਓ.ਬੀ.ਸੀ. ਦੇ ਪ੍ਰਧਾਨ ਅਰਵਿੰਦ ਪ੍ਰਸਾਦ, ਸੈਕਟਰੀ ਅਸ਼ੋਕ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਾਬਾ ਸਾਹਿਬ ਦੇ ਪੈਰੋਕਾਰ ਹਾਜ਼ਰ ਸਨ |