ਫਗਵਾੜਾ, 12 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਸੰਬੰਧ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਕਰਵਾਇਆ | ਖ਼ਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਕਰਵਾਏ ਅੰਮਿ੍ਤ ਸੰਚਾਰ ਦੌਰਾਨ 111 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਲੈ ਕੇ ਗੁਰੂ ਵਾਲੇ ਬਣੇ | ਇਸ ਮੌਕੇ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਖ਼ਾਲਸੇ ਦੀ ਸਾਜਣਾ ਦਿਵਸ ਮੌਕੇ ਸੰਗਤਾਂ ਅੰਮਿ੍ਤ ਸੰਚਾਰ ਕਰਾਉਣ ਦੀ ਮੰਗ ਕਰ ਰਹੀਆਂ ਸੀ ਉਨ੍ਹਾਂ ਦੀ ਮੰਗ ਅਨੁਸਾਰ 111 ਪ੍ਰਾਣੀ ਗੁਰੂ ਵਾਲੇ ਬਣੇ | ਮੈਨੇਜਰ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਸਾਡੇ ਪ੍ਰਚਾਰਕ ਇਲਾਕੇ ਦੀਆਂ ਗੁਰੂ ਘਰ ਦੀਆਂ ਪ੍ਰਬੰਧਕ ਕਮੇਟੀਆਂ ਤੇ ਗ੍ਰੰਥੀ ਸਾਹਿਬਾਨ ਦੇ ਨਾਲ ਰਾਬਤਾ ਬਣਾ ਕੇ ਸੰਗਤਾਂ ਨੂੰ ਅੰਮਿ੍ਤ ਸੰਚਾਰ ਲਈ ਪ੍ਰੇਰਿਤ ਕੀਤਾ | ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਅੰਮਿ੍ਤ ਸੰਚਾਰ ਕਰਨ ਲਈ ਪੁੱਜੇ ਤੇ ਕਕਾਰਾਂ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਭੇਟਾ ਰਹਿਤ ਕੀਤੀ ਗਈ | ਇਸ ਮੌਕੇ ਮੈਨੇਜਰ ਨਰਿੰਦਰ ਸਿੰਘ ਨੇ ਅੰਮਿ੍ਤ ਅਭਿਲਾਖੀ ਸੰਗਤਾਂ ਨੂੰ ਗੁਰੂ ਵਾਲੇ ਬਣਨ 'ਤੇ ਵਧਾਈ ਦਿੱਤੀ ਤੇ ਰਹਿਤ ਮਰਿਆਦਾ ਦੀ ਕਾਪੀਆਂ ਸੰਗਤਾਂ ਨੂੰ ਵੰਡੀਆਂ ਗਈਆਂ | ਪੰਜ ਪਿਆਰੇ ਸਾਹਿਬਾਨ ਦਾ ਸਨਮਾਨ ਕੀਤਾ | ਇਸ ਮੌਕੇ ਬੀਬੀ ਦਵਿੰਦਰ ਕੌਰ ਕਾਲਰਾ ਮੈਂਬਰ ਸ਼੍ਰੋਮਣੀ ਕਮੇਟੀ ਆਦਮਪੁਰ, ਜਥੇ. ਗੁਰਦਿਆਲ ਸਿੰਘ ਕਾਲਰਾ, ਭਾਈ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ, ਭਾਈ ਪਰਮਜੀਤ ਸਿੰਘ ਪ੍ਰਚਾਰਕ, ਭਾਈ ਬਲਵਿੰਦਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮਿ੍ਤਪਾਲ ਸਿੰਘ ਗ੍ਰੰਥੀ, ਭਾਈ ਹਰਜਿੰਦਰ ਸਿੰਘ ਗ੍ਰੰਥੀ, ਭਾਈ ਕੇਵਲ ਸਿੰਘ ਗ੍ਰੰਥੀ, ਭਾਈ ਬਲਜਿੰਦਰ ਸਿੰਘ ਗ੍ਰੰਥੀ, ਭਾਈ ਦਿਲਬਾਗ ਸਿੰਘ, ਬਹਾਦਰ ਸਿੰਘ ਸੰਗਤਪੁਰ, ਭਾਈ ਬਲਵੀਰ ਸਿੰਘ, ਭਾਈ ਜੈਦੀਪ ਸਿੰਘ ਕਥਾਵਾਚਕ ਤੇ ਸੰਗਤਾਂ ਹਾਜ਼ਰ ਸਨ |