ਭੁਲੱਥ, 12 ਅਪ੍ਰੈਲ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਿਹਤ ਸੰਭਾਲ ਦੀ ਸਹੂਲਤ ਲਈ ਸ਼ੁਰੂ ਕੀਤੀ ਸਿਹਤ ਯੋਜਨਾ ਤਹਿਤ ਵੱਖ-ਵੱਖ ਪਿੰਡਾਂ 'ਚ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ | ਐਸ. ਡੀ. ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਵਲੋਂ ਪਿੰਡ ਮੇਤਲਾ ਤੇ ਹੋਰ ਵੱਖ-ਵੱਖ ਪਿੰਡਾਂ 'ਚ ਚੱਲ ਰਹੇ ਕੈਂਪਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਸਬ ਡਵੀਜ਼ਨ ਭੁਲੱਥ ਦੇ ਅਧੀਨ ਆਉਂਦੇ ਸਮੂਹ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ | ਉਨ੍ਹਾਂ ਕਿਹਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਦੱਸ ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ | ਉਨ੍ਹਾਂ ਕੈਂਪਾਂ 'ਚ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਪ੍ਰੇਰਿਤ ਕਰਕੇ ਸਰਕਾਰ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਭੇਦਭਾਵ ਲੋਕਾਂ ਦੇ ਸਿਹਤ ਯੋਜਨਾ ਕਾਰਡ ਬਣਾਉਣ |