ਕਪੂਰਥਲਾ, 12 ਅਪ੍ਰੈਲ (ਸਡਾਨਾ)-ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਇਆ ਨਗਰ ਕੀਰਤਨ ਚਾਰਬੱਤੀ ਚੌਕ, ਸਟੇਟ ਗੁਰਦੁਆਰਾ ਸਾਹਿਬ, ਕਚਿਹਰੀ ਚੌਕ, ਸ਼ਹਦੀ ਭਗਤ ਸਿੰਘ ਚੌਕ, ਪੁਰਾਣੀ ਸਬਜ਼ੀ ਮੰਡੀ, ਥਾਣਾ ਸਿਟੀ ਚੌਕ, ਮਾਰਕਫੈੱਡ ਚੌਕ, ਰਮਨੀਕ ਚੌਕ ਤੇ ਮਸਜਿਦ ਚੌਕ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਮੁਹਬੱਤ ਨਗਰ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੁਆਰਾ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਤੇ ਹੋਰ ਸਹਿਯੋਗੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਜਿੱਥੇ ਸ਼ਬਦੀ ਜਥੇ ਗੁਰਬਾਣੀ ਕੀਰਤਨ ਗਾਇਨ ਕਰ ਰਹੇ ਸਨ ਉਥੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਜੌਹਰ ਵੀ ਦਿਖਾਏ | ਰਸਤੇ 'ਚ ਸਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਿਲਬਾਗ ਸਿੰੰਘ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਅਮਰਜੀਤ ਸਿੰਘ ਥਿੰਦ, ਸੁਖਦੇਵ ਸਿੰਘ ਕਾਦੂਪੁਰ, ਹਰਜੀਤ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਹਰਜੀਤ ਸਿੰਘ ਭਾਟੀਆ, ਪ੍ਰੀਤ ਪਾਲ ਸਿੰਘ ਸੋਨੂੰ, ਅਵਤਾਰ ਸਿੰਘ, ਜਗਮੋਹਨ ਸਿੰਘ, ਕਰਨੈਲ ਿੰਸਘ, ਰਸ਼ਪਾਲ ਸਿੰਘ, ਸੁਖਜਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ ਵਿੱਕੀ, ਮਨਪ੍ਰੀਤ ਸਿੰਘ, ਜਸਪਾਲ ਸਿੰਘ ਖੁਰਾਨਾ, ਜੋਧ ਸਿੰਘ, ਸੁਰਿੰਦਰਪਾਲ ਸਿੰਘ, ਜਸਬੀਰ ਸਿੰਘ, ਸੁਖਜਿੰਦਰ ਸਿੰਘ ਸੇਖੋਂ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਜਸਬੀਰ ਸਿੰਘ, ਗੁਰਮੀਤ ਸਿੰਘ, ਅਮਰਜੀਤ ਸਿੰਘ ਥਿੰਦ, ਸਰਵਣ ਸਿੰਘ ਸੇਖੋਂ, ਗਰਮੇਲ ਸਿੰਘ ਭੰਵਰਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਅਵਤਾਰ ਸਿੰਘ ਪ੍ਰਧਾਨ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ ਗੋਲਡੀ, ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ ਵਿਰਦੀ, ਗੁਰਦੇਵ ਸਿੰਘ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਮੁਖ਼ਤਿਆਰ ਸਿੰਘ, ਦਲਬੀਰ ਸਿੰਘ, ਹਰਭਜਨ ਸਿੰਘ, ਗਗਨਦੀਪ ਸਿੰਘ, ਸੁਰਜੀਤ ਸਿੰਘ ਸਡਾਨਾ, ਦਰਸ਼ਨ ਸਿੰਘ, ਭਾਈ ਹਰਵਿੰਦਰ ਸਿੰਘ ਪ੍ਰਚਾਰਕ, ਸਤਨਾਮ ਸਿੰਘ, ਬੀਬੀ ਦਵਿੰਦਰ ਕੌਰ ਸਾਹਨੀ, ਗੁਰਚਰਨ ਸਿੰਘ, ਭੁਪਿੰਦਰ ਸਿੰਘ, ਬਲਦੇਵ ਸਿੰਘ, ਕਿਸ਼ਨ ਸਿੰਘ ਤੇ ਹੋਰ ਹਾਜ਼ਰ ਸਨ |