08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਨੇ ਡੀ. ਐਸ. ਪੀ. ਦਫ਼ਤਰ ਮੂਹਰੇ ਦਿੱਤਾ ਧਰਨਾ <br/>

Ad Position 21
No active advertisement
ਅਜੀਤ ਡੈਸਕ 13-04-2026
ਸੁਲਤਾਨਪੁਰ ਲੋਧੀ, 12 ਅਪ੍ਰੈਲ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਿਛਲੇ ਲੰਮੇ ਸਮੇਂ ਲਟਕਦੇ ਮਸਲਿਆਂ ਨੂੰ ਲੈ ਕੇ ਡੀ. ਐਸ. ਪੀ. ਦਫ਼ਤਰ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਅਤੇ ਵੱਖ-ਵੱਖ ਥਾਣਿਆਂ 'ਚ ਪੀੜਤ ਲੋਕਾਂ ਦੀਆਂ ਦਿੱਤੀਆਂ ਦਰਖ਼ਾਸਤਾਂ ਦੀ ਕੋਈ ਵੀ ਸੁਣਵਾਈ ਨਾ ਹੋਣ 'ਤੇ ਕੀਤੀ ਜਾ ਰਹੀ ਖੱਜਲ ਖੁਆਰੀ ਤੇ ਪੁਲਿਸ ਪ੍ਰਸ਼ਾਸਨ ਦੇ ਪੱਖਪਾਤੀ ਰਵਵੀਏ ਖ਼ਿਲਾਫ਼ ਵੱਡੀ ਗਿਣਤੀ ਵਿਚ ਮਜ਼ਦੂਰਾਂ, ਕਿਸਾਨਾਂ ਵੱਲੋਂ ਬੱਸ ਅੱਡੇ ਵਿਖੇ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕੀਤਾ | ਉਪਰੰਤ ਡੀ. ਐਸ. ਪੀ. ਦਫ਼ਤਰ ਸੁਲਤਾਨਪੁਰ ਲੋਧੀ ਮੂਹਰੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ 3 ਘੰਟੇ ਧਰਨਾ ਪ੍ਰਦਰਸ਼ਨ ਕੀਤਾ | ਇਸ ਮੌਕੇ ਏ. ਐਸ. ਪੀ. ਤੇ ਸੰਬੰਧਿਤ ਵੱਖ-ਵੱਖ ਥਾਣਿਆਂ ਦੇ ਐਸ. ਐਚ. ਓ. ਦੀ ਮੌਜੂਦਗੀ 'ਚ ਜਥੇਬੰਦੀਆਂ ਦੇ ਆਗੂਆਂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਅਮਰਜੀਤ ਸਿੰਘ ਜਵਾਲਾਪੁਰ ਤੇ ਪੀੜਤ ਲੋਕਾਂ ਨੂੰ ਗੱਲਬਾਤ ਲਈ ਬੁਲਾ ਕੇ ਸਾਰੇ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ | ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਗ਼ਰੀਬ ਲੋਕਾਂ ਨੂੰ ਹੁਣ ਤੱਕ ਸਾਲਾਂ ਬੱਧੀ ਇਨਸਾਫ਼ ਨਾ ਮਿਲਣਾ ਪੁਲਿਸ ਪ੍ਰਸ਼ਾਸਨ ਦੀ ਘਟੀਆ ਕਾਰਗੁਜ਼ਾਰੀ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਨਸਾਨ ਲੈਣ ਲਈ ਪੀੜਤ ਲੋਕਾਂ ਵਲੋਂ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਸਾਹਮਣੇ ਪੇਸ਼ ਹੋ ਕੇ ਦਿੱਤੀਆਂ ਦਰਖ਼ਾਸਤਾਂ ਨੂੰ ਸੰਬੰਧਿਤ ਡਿਪਟੀ ਦਫ਼ਤਰ ਅਤੇ ਵੱਖ-ਵੱਖ ਥਾਣਿਆਂ 'ਚ ਸਾਲਾਂ ਬੱਧੀ ਰੱਦੀ ਦੀ ਟੋਕਰੀ 'ਚ ਸੁੱਟ ਦਿੱਤਾ ਜਾਂਦਾ ਹੈ | ਪੀੜਤ ਇਨਸਾਫ਼ ਲੈਣ ਲਈ ਪੁਲਿਸ ਕੋਲ ਗੇੜੇ ਮਾਰ ਕੇ ਖੱਜਲ-ਖ਼ੁਆਰ ਹੋ ਰਹੇ ਹਨ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਵਰਕਰ, ਜਿਨ੍ਹਾਂ ਨਿਰਮਲ ਸਿੰਘ ਸ਼ੇਰਪੁਰ ਸੱਧਾ, ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੱਲ, ਅਮਰਜੀਤ ਸਿੰਘ ਜਵਾਲਾਪੁਰ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਹੰਸਾ ਸਿੰਘ ਮੂੰਡੀ, ਕੁਲਵਿੰਦਰ ਸਿੰਘ ਭੰਡਾਲ ਬੇਟ, ਲੁਭਾਇਆ ਸਿੰਘ ਕਾਲਾ ਸੰਘਿਆਂ, ਸੁਰਿੰਦਰ ਸਿੰਘ ਗ਼ਦਰੀ ਕਾਲਾ ਸੰਘਿਆਂ, ਮਨਦੀਪ ਸਿੰਘ ਖ਼ਾਨਪੁਰ, ਕਰਮਜੀਤ ਸਿੰਘ ਨੂਰਪੁਰ ਜੱਟਾਂ, ਸੀਤਲ ਸਿੰਘ ਸੰਗੋਜ਼ਲਾ, ਗੁਰਭੇਜ ਸਿੰਘ ਬੂਹ, ਗੁਰਪਾਲ ਸਿੰਘ ਭੰਡਾਲ, ਪਲਵਿੰਦਰ ਸਿੰਘ ਕਮਾਲਪੁਰ, ਪਰਮਜੀਤ ਸਿੰਘ ਭੰਡਾਲ, ਮਲਕੀਤ ਸਿੰਘ ਧਾਲੀਵਾਲ, ਸਾਧੂ ਸਿੰਘ ਡੱਲਾ, ਸੁਖਦੇਵ ਸਿੰਘ ਨੱਥੂਪੁਰ, ਪਰਮਜੀਤ ਸਿੰਘ ਰਾਮਪੁਰ ਜਗੀਰ, ਕੁਲਦੀਪ ਕੌਰ ਉੱਚਾ ਬੋਹੜ ਵਾਲਾ, ਰਾਣੋ, ਪਰਮਜੀਤ ਕੌਰ, ਮਿੰਦੋ ਆਦਿ ਆਗੂ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਦੇ ਪ੍ਰਸਿੱਧ ਕਾਰੋਬਾਰੀ ਧਰਮਿੰਦਰ ਕੁਮਾਰ ਟੋਨੀ ਬਣੇ ਵਪਾਰ ਵਿੰਗ ਦੇ ਸੂਬਾ ਜਨਰਲ ਸਕੱਤਰ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਕਲਗੀਧਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ <br/>
Ad Position 24