06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਾਰੀ ਕਾਲਜ ਵਿਖੇ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026

ਕਪੂਰਥਲਾ, 13 ਅਪੈ੍ਰਲ (ਸਡਾਨਾ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਸਕਿੰਦਰ ਕੌਰ ਦੀ ਅਗਵਾਈ ਹੇਠ ਮੈਂਟਲ ਹੈਲਥ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ | ਇਸ ਮੌਕੇ ਮਾਨਸਿਕ ਤਣਾਅ, ਇਸਦੇ ਕਾਰਨ, ਲੱਛਣ ਤੇ ਇਲਾਜ ਸੰਬੰਧੀ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਗਈ | ਸੈਮੀਨਾਰ ਦੌਰਾਨ ਸਿਵਲ ਹਸਪਤਾਲ ਤੋਂ ਮਨੋਰੋਗ ਮਾਹਿਰ ਡਾ. ਰਾਹੁਲ ਬੰਗੜ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਵਾਈਸ ਪਿ੍ੰਸੀਪਲ ਸਨੇਹ ਸ਼ਰਮਾ ਨੇ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ | ਡਾ. ਬੰਗੜ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨਾਲ ਮਾਨਸਿਕ ਤਣਾਅ, ਉਸਦੀਆਂ ਵੱਖ-ਵੱਖ ਕਿਸਮਾਂ, ਇਸ ਦੇ ਲੱਛਣ, ਕਾਰਨ ਤੇ ਇਲਾਜ ਸੰਬੰਧੀ ਵਿਸਥਾਰਪੂਰਵਕ ਗੱਲਬਾਤ ਕੀਤੀ ਤੇ ਵਿਦਿਆਰਥੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ | ਇਸ ਮੌਕੇ ਪ੍ਰੋ. ਰਸ਼ਮੀ ਵਿਰਕ ਵਲੋਂ ਡਾ. ਰਾਹੁਲ ਬੰਗੜ ਤੇ ਆਏ ਹੋਏ ਪ੍ਰੋਫੈਸਰ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ | ਸੈਮੀਨਾਰ ਦੌਰਾਨ ਮੰਚ ਸੰਚਾਲਨ ਪ੍ਰੋ. ਜਸਪ੍ਰੀਤ ਕੌਰ ਨੇ ਕੀਤਾ | ਇਸ ਮੌਕੇ ਪ੍ਰੋ. ਹਰਸਿਮਰਨ ਕੌਰ, ਪ੍ਰੋ. ਰੇਖਾ ਰਾਣੀ, ਪ੍ਰੋ. ਮਨਜੀਤ ਸਿੰਘ, ਪ੍ਰੋ. ਜੋਤੀ, ਪ੍ਰੋ. ਮਲਿਕਾ ਮੰਡ, ਪ੍ਰੋ. ਪ੍ਰੀਤੀ, ਪ੍ਰੋ. ਦਿਲਦਾਰ ਸਿੰਘ, ਪ੍ਰੋ. ਸੰਦੀਪ ਸਿੰਘ, ਪ੍ਰੋ. ਪਰਮਿੰਦਰ ਕੌਰ, ਡਾ. ਜਗਜੀਤ ਸਿੰਘ, ਪ੍ਰੋ. ਵਿਪਨ ਕੁਮਾਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਗਵਾੜਾ ਦੀ ਨੰਨ੍ਹੀ ਬੱਚੀ ਨੇ ਇੰਡੀਆ ਬੁੱਕ ਆਫ ਰਿਕਾਰਡਜ਼ 'ਚ ਫਗਵਾੜਾ ਦੀ ਨੰਨ੍ਹੀ ਬੱਚੀ ਨੇ ਇੰਡੀਆ ਬੁੱਕ ਆਫ ਰਿਕਾਰਡਜ਼... ਅਗਲੀ ਖ਼ਬਰ ਸਰਕਾਰੀ ਕਾਲਜ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>
Ad Position 24