06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਪ੍ਰੀਤਾ ਲੀ ਲੈਸਨ ਸਕੂਲ 'ਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਕਪੂਰਥਲਾ, 13 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪ੍ਰੀਤਾ ਲੀ ਲੈਸਨ ਸਕੂਲ ਕਪੂਰਥਲਾ 'ਚ ਤੇਜੱਸਵੀ ਸਨਮਾਨ ਸੰਬੰਧੀ ਇਕ ਸਮਾਗਮ ਕਰਵਾਇਆ, ਜਿਸ 'ਚ ਸਕੂਲ ਦੀ ਮੈਨੇਜਿੰਗ ਡਾਇਰੈਕਟਰ ਡੌਲੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਦੀਪ ਜਗਾਉਣ ਤੋਂ ਬਾਅਦ ਹੋਈ ਤੇ ਬਾਅਦ 'ਚ ਵਿਦਿਆਰਥੀਆਂ ਨੇ ਗਣੇਸ਼ ਵੰਦਨਾ ਪੇਸ਼ ਕੀਤੀ | ਸਕੂਲ ਦੀ ਪਿ੍ੰਸੀਪਲ ਮੀਨਾਕਸ਼ੀ ਸਿਆਲ ਨੇ ਮੁੱਖ ਮਹਿਮਾਨ ਸਮੇਤ ਹੋਰ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਪੜ੍ਹਾਈ ਹੀ ਨਹੀਂ ਸਗੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਵੱਲ ਧਿਆਨ ਦਿੰਦਾ ਹੈ | ਉਨ੍ਹਾਂ ਬੱਚਿਆਂ ਦੇ ਮਾਪਿਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ | ਮੁੱਖ ਮਹਿਮਾਨ ਨੇ ਵਿੱਦਿਅਕ ਸੈਸ਼ਨ 2025-26 ਦੌਰਾਨ ਪੜ੍ਹਾਈ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਡੌਲੀ ਸਿੰਘ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ | ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੈਸਟਨ ਡਾਂਸ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ | ਸਮਾਗਮ ਵਿਚ ਸਕੂਲ ਦੇ ਸਟਾਫ਼ ਮੈਂਬਰ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਜੋਤੀਬਾ ਫੁਲੇ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਗੁਰੂ ਨਾਨਕ ਪ੍ਰੇਮ ਕਰਮ ਸਰ ਪਬਲਿਕ ਸਕੂਲ ਨਡਾਲਾ ਵਿਖੇ ਅਰਦਾਸ ਦਿਵਸ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>
Ad Position 24