ਸੁਲਤਾਨਪੁਰ ਲੋਧੀ, 13 ਅਪ੍ਰੈਲ (ਨਰੇਸ਼ ਹੈਪੀ)-ਪ੍ਰਵਾਸੀ ਭਾਰਤੀ ਰਵਿੰਦਰ ਸਿੰਘ ਤੇ ਐਡਵੋਕੇਟ ਵਿਕਰਮਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਸ਼ਾਲਾਪੁਰ ਬੇਟ ਵਾਲੇ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਸੁਲਤਾਨਪੁਰ ਲੋਧੀ ਦੇ ਸ਼ਮਸ਼ਾਨਘਾਟ ਵਿਚ ਕੀਤਾ | ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਦੋਵਾਂ ਸਪੁੱਤਰਾਂ ਵਲੋਂ ਦਿਖਾਈ ਗਈ | ਇਸ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਪੰਜਾਬੀ ਸਾਹਿਤ ਸਭਾ ਸੁਲਤਾਨਪੁਰ ਲੋਧੀ ਤੇ ਹੋਰ ਸੰਸਥਾਵਾਂ ਦੇ ਆਗੂਆਂ ਵਲੋਂ ਸਵ: ਜਰਨੈਲ ਸਿੰਘ ਦੇ ਮਿ੍ਤਕ ਦੇਹ 'ਤੇ ਦੁਸ਼ਾਲੇ ਪਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ 'ਆਪ' ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਮੋਗਲਾ, ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕੰਬੋਜ ਵੈੱਲਫੇਅਰ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਧੰਜੂ ਐਡਵੋਕੇਟ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਜਰਨੈਲ ਸਿੰਘ ਨੱਢਾ, ਬਾਰ ਦੇ ਸਕੱਤਰ ਸਕੱਤਰ ਸੌਲ ਪ੍ਰਭਾਕਰ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਥਿੰਦ ਸ਼ਾਲਾਪੁਰ ਬੇਟ, ਅਜੀਤ ਉਪ ਦਫ਼ਤਰ ਦੇ ਜ਼ਿਲ੍ਹਾ ਇੰਚਾਰਜ ਅਮਰਜੀਤ ਕੋਮਲ, ਐਡਵੋਕੇਟ ਤਾਰਾ ਚੰਦ ਉੱਪਲ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਗੁਰਮੀਤ ਸਿੰਘ ਢਿੱਲੋਂ ਐਡਵੋਕੇਟ, ਰਾਮ ਸਿੰਘ ਐਡਵੋਕੇਟ, ਤਰੁਨ ਕੰਬੋਜ ਐਡਵੋਕੇਟ, ਗੁਰਮੀਤ ਸਿੰਘ ਵਿਰਦੀ, ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਉੱਘੇ ਸ਼ਾਇਰ ਮੁਖ਼ਤਾਰ ਸਿੰਘ ਚੰਦੀ, ਸੇਵਾ ਮੁਕਤ ਮੈਨੇਜਰ ਸੁਖਵਿੰਦਰਪਾਲ, ਸੇਵਾ ਮੁਕਤ ਡੀ.ਐਸ.ਪੀ. ਦਲਜੀਤ ਸਿੰਘ, ਇੰਜ. ਦਰਸ਼ਨ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮਾਸਟਰ ਚਰਨ ਸਿੰਘ ਹੈਬਤਪੁਰ, ਮੇਜਰ ਸਿੰਘ ਖ਼ਾਲਸਾ, ਦਿਆਲ ਸਿੰਘ ਦੀਪੇਵਾਲ, ਸ਼ਾਲਾਪੁਰ ਦੇ ਸਾਬਕਾ ਸਰਪੰਚ ਕਰਮਜੀਤ ਸਿੰਘ ਬਾਜ, ਤੇਜਿੰਦਰ ਸਿੰਘ ਧੰਜੂ ਸ਼ਾਲਾਪੁਰ ਬੇਟ, ਆਪ ਦੇ ਆਗੂ ਸੁਖਵਿੰਦਰ ਸਿੰਘ ਸੋਢੀ ਸ਼ਾਲਾਪੁਰ ਬੇਟ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਰਾਜਾ, ਉੱਘੇ ਆੜ੍ਹਤੀਏ ਸੁਰਜੀਤ ਸਿੰਘ ਟੱਕਰ, ਸ਼ਰਨਜੀਤ ਸਿੰਘ ਬਜਾਜ, ਦਾਰਾ ਸਿੰਘ ਪਟਵਾਰੀ, ਸਵਰਨ ਸਿੰਘ ਬਲਾਕ ਸੰਮਤੀ ਮੈਂਬਰ, ਮਨਜੀਤ ਸਿੰਘ ਬੱਬੂ ਤਲਵੰਡੀ ਚੌਧਰੀਆਂ, ਜੇ.ਈ. ਸ਼ਰਨਜੀਤ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਪਰਸਨ ਲਾਲ, ਮਾਸਟਰ ਹਰਜਿੰਦਰ ਸਿੰਘ, ਪ੍ਰਗਟ ਸਿੰਘ ਸੰਧੂ, ਗੁਰਦੀਪ ਸਿੰਘ ਸੰਧੂ, ਕਮਲਜੀਤ ਸਿੰਘ ਸੰਧੂ ਕੇ.ਐਸ. ਫਾਰਮ, ਵਰੁਣ ਸ਼ਰਮਾ, ਸਿਮਰਨਜੀਤ ਸਿੰਘ ਸੰਧੂ ਤੋਂ ਇਲਾਵਾ ਰਾਜਨੀਤਿਕ, ਧਾਰਮਿਕ, ਸਮਾਜਿਕ ਖੇਤਰਾਂ ਨਾਲ ਸਬੰਧਿਤ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇੱਥੇ ਵਰਨਣਯੋਗ ਹੈ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵਲੋਂ ਜਰਨੈਲ ਸਿੰਘ ਦੇ ਦਿਹਾਂਤ 'ਤੇ ਉਨ੍ਹਾਂ ਦੇ ਸਤਿਕਾਰ ਵਿਚ ਨੋ ਵਰਕ ਡੇ ਰੱਖਿਆ ਗਿਆ |