ਕਪੂਰਥਲਾ, 13 ਅਪ੍ਰੈਲ (ਵਿ.ਪ੍ਰ.)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਵਿਦਿਆਰਥੀ ਲੀਗਲ ਲਿਟਰੇਸੀ ਸੈੱਲ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਐਡਵੋਕੇਟ ਪਰਮਜੀਤ ਕੌਰ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਔਰਤਾਂ ਨੂੰ ਮੁਫ਼ਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਸੰਵਿਧਾਨਕ, ਮੌਲਿਕ ਤੇ ਕਾਨੂੰਨੀ ਅਧਿਕਾਰਾਂ ਜਿਵੇਂ ਕਿ ਸਮਾਨਤਾ, ਸੁਰੱਖਿਆ, ਸਿੱਖਿਆ ਦੇ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ | ਕਿਉਂਕਿ ਜਾਗਰੂਕਤਾ ਹੀ ਔਰਤਾਂ ਨੂੰ ਸਮਾਜਿਕ ਨਿਆਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਸ਼ਕਤੀਸ਼ਾਲੀ ਬਣਾਉਂਦੀ ਹੈ | ਵਿਦਿਆਰਥੀ ਲੀਗਲ ਲਿਟਰੇਸੀ ਸੈੱਲ ਦੀ ਕਨਵੀਨਰ ਡਾ. ਰਿਤੂ ਗੁਪਤਾ ਨੇ ਮੁੱਖ ਬੁਲਾਰੇ ਦਾ ਧੰਨਵਾਦ ਕੀਤਾ | ਇਸੇ ਦੌਰਾਨ ਹੀ ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਲੀਗਲ ਲਿਟਰੇਸੀ ਸੈੱਲ ਵਲੋਂ ਸਮੇਂ-ਸਮੇਂ ਕਾਲਜ ਵਿਚ ਵਿਦਿਆਰਥੀਆਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਸਮਾਗਮ ਦੌਰਾਨ ਰਮਨਦੀਪ ਕੌਰ ਨੇ ਸਟੇਜ ਸੰਚਾਲਨ ਦੇ ਫ਼ਰਜ ਨਿਭਾਏ | ਇਸ ਮੌਕੇ ਸੈੱਲ ਦੀ ਮੈਂਬਰ ਡਾ. ਰੇਨੂੰ ਸੋਨੀ ਕਾਲਜ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |