ਪੁਲਿਸ ਵਲੋਂ ਲੋਕਾਂ ਨੂੰ ਬਲੈਕਮੇਲ ਕਰ ਪੈਸੇ ਬਟੋਰਨ ਵਾਲੇ ਸੈਕਸ ਰੈਕਟ ਗਰੋਹ ਦੇ 4 ਹੋਰ ਮੈਂਬਰ ਗਿ੍ਫ਼ਤਾਰ
ਅਜੀਤ ਡੈਸਕ
14-04-2026
ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀ ਗਿ੍ਫ਼ਤਾਰ
ਕਪੂਰਥਲਾ, 13 ਅਪੈ੍ਰਲ (ਸਡਾਨਾ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ. ਆਈ. ਕੇਵਲ ਸਿੰਘ ਨੇ ਦਾਣਾ ਮੰਡੀ ਨੇੜੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਸੁਭਾਨਪੁਰ ਨੂੰ ਰੋਕ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਲਿਫ਼ਾਫ਼ੇ 'ਚੋਂ 750 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਦੂਜੇ ਮਾਮਲੇ 'ਚ ਥਾਣਾ ਸਿਟੀ ਦੇ ਸਬ ਇੰਸਪੈਕਟਰ ਪਰਮਿੰਦਰਜੀਤ ਸਿੰਘ ਨੇ ਕਾਂਜਲੀ ਰੋਡ 'ਤੇ ਸੁਖਸਾਗਰ ਕਾਲੋਨੀ ਨੇੜੇ ਕਥਿਤ ਦੋਸ਼ੀ ਰਵੀ ਕੁਮਾਰ ਵਾਸੀ ਉੱਚਾ ਧੋੜਾ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |