ਕਪੂਰਥਲਾ, 13 ਅਪ੍ਰੈਲ (ਵਿ.ਪ੍ਰ.)-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ 'ਚ ਕਣਕ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕੀ ਕਣਕ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਲਈ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇ | ਅਕਾਸ਼ ਬਾਂਸਲ ਨੇ ਵਿਸਾਖੀ ਦੇ ਤਿਉਹਾਰ ਤੇ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਦੀ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖ਼ੁਸ਼ਹਾਲੀ, ਤਰੱਕੀ ਤੇ ਚੜ੍ਹਦੀ ਕਲਾ ਲੈ ਕੇ ਆਵੇ |