ਭੁਲੱਥ, 13 ਅਪ੍ਰੈਲ (ਮਨਜੀਤ ਸਿੰਘ ਰਤਨ)-ਯੰਗ ਪੈਟਲਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਜ਼ਿਲ੍ਹਾ ਕਪੂਰਥਲਾ ਦਾ ਬੋਰਡ ਦੀ ਅੱਠਵੀਂ ਕਲਾਸ ਦਾ ਨਤੀਜਾ 100 % ਰਿਹਾ | ਨਤੀਜੇ ਦੌਰਾਨ ਬੋਰਡ ਦੀ ਅੱਠਵੀਂ ਕਲਾਸ 'ਚੋਂ ਪ੍ਰੀਆ ਪੁੱਤਰੀ ਪ੍ਰਮੋਦ ਕੁਮਾਰ ਨੇ 94.6% ਅੰਕ, ਸਹਿਜ ਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਨੇ 93.5 % ਅੰਕ ਤੇ ਏਕਤਾ ਪੁੱਤਰੀ ਲਖਵਿੰਦਰ ਸਿੰਘ ਨੇ 93.1% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਪਰੋਕਤ ਵਿਦਿਆਰਥੀਆਂ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਨ੍ਹਾਂ ਸ਼ਾਨਦਾਰ ਨਤੀਜਿਆਂ ਤੇ ਸਕੂਲ ਦੇ ਚੇਅਰਪਰਸਨ ਸੁਰਿੰਦਰ ਕੌਰ ਨੇ ਸਮੂਹ ਸਟਾਫ਼ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਵਾਸਤੇ ਕਾਮਨਾ ਕੀਤੀ |