07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਨਗਰ ਨਿਗਮ ਫਗਵਾੜਾ ਦੀ ਵੋਟਰ ਸੂਚੀਆਂ ਦੀ ਸੁਧਾਈ ਲਈ ਪ੍ਰਸ਼ਾਸਨ ਵਲੋਂ ਚੋਣ ਸ਼ਡਿਊਲ ਜਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਕਪੂਰਥਲਾ, 13 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਨਗਰ ਨਿਗਮ ਫਗਵਾੜਾ ਦੀਆਂ ਵੋਟਰ ਸੂਚੀਆਂ ਦੀ ਤਿਆਰੀ ਦੇ ਸੁਧਾਈ ਲਈ ਪ੍ਰਕਿਰਿਆ ਸ਼ੁਰੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਨਗਰ ਨਿਗਮ ਫਗਵਾੜਾ ਦੀਆਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 15 ਅਪ੍ਰੈਲ ਨੂੰ ਸੰਬੰਧਿਤ ਜ਼ਿਲ੍ਹੇ ਦੇ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ 'ਤੇ ਦਾਅਵੇ ਤੇ ਇਤਰਾਜ਼ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਦਰਜ ਕਰਵਾਏ ਜਾ ਸਕਣਗੇ, 20 ਤੋਂ 21 ਅਪ੍ਰੈਲ ਨੂੰ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀਆਂ 'ਤੇ ਆਵੇ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 30 ਅਪ੍ਰੈਲ ਨੂੰ ਕਰਕੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 5 ਮਈ ਨੂੰ ਕੀਤੀ ਜਾਵੇਗੀ | ਅਕਾਸ਼ ਬਾਂਸਲ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੋ 23 ਅਪ੍ਰੈਲ 2026 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਉਹ ਆਪਣਾ ਨਾਂਅ ਵੋਟਰ ਸੂਚੀ 'ਚ ਦਰਜ ਕਰਵਾਉਣ ਲਈ ਯੋਗ ਹੋਵੇਗਾ | ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ 'ਤੇ ਦਾਅਵੇ ਤੇ ਇਤਰਾਜ਼ ਦਰਜ ਕਰਨ ਲਈ ਫਾਰਮ (ਨੰਬਰ 7, 8 ਅਤੇ 9) ਸਬੰਧਿਤ ਐਸ.ਡੀ.ਐਮਜ਼ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਤੋਂ ਜਾਂ ਰਾਜ ਕਮਿਸ਼ਨ ਚੋਣ ਕਮਿਸ਼ਨ ਦੀ ਵੈੱਬਸਾਈਟ sec.punjab.gov.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ | ਅਕਾਸ਼ ਬਾਂਸਲ ਨੇ ਫਗਵਾੜਾ ਤੇ ਸੁਲਤਾਨਪੁਰ ਲੋਧੀ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਤਾਂ ਕਿ ਲੋਕਤੰਤਰ ਦੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ. ਕਾਮ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਮਲਕਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ <br/>
Ad Position 24