07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ. ਕਾਮ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਕਪੂਰਥਲਾ, 13 ਅਪ੍ਰੈਲ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ. ਕਾਮ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਮਰਸ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਨੇ ਦੱਸਿਆ ਕਿ ਕਾਲਜ ਦੀ ਬੀ. ਕਾਮ ਦੂਜੇ ਸਾਲ ਦੀ ਵਿਦਿਆਰਥਣ ਦਿਆ ਤੇ ਕੋਮਲਪ੍ਰੀਤ ਕੌਰ ਨੇ ਸਾਂਝੇ ਤੌਰ 'ਤੇ ਪਹਿਲਾ, ਕੋਮਲਪ੍ਰੀਤ ਕੌਰ ਤੇ ਨਵਨੀਤ ਕੌਰ ਨੇ ਦੂਜਾ, ਇਸੇ ਤਰ੍ਹਾਂ ਪਵਨਦੀਪ ਕੌਰ ਤੇ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਜਗਸੀਰ ਸਿੰਘ ਬਰਾੜ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਾਲਜ ਦੇ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਨੂੰ ਉੱਚ ਮਿਆਰੀ ਵਿੱਦਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਵਿਸਾਖੀ ਤੇ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਨਗਰ ਨਿਗਮ ਫਗਵਾੜਾ ਦੀ ਵੋਟਰ ਸੂਚੀਆਂ ਦੀ ਸੁਧਾਈ ਲਈ ਪ੍ਰਸ਼ਾਸਨ ਵਲੋਂ ਚੋਣ ਸ਼ਡਿਊਲ ਜਾਰ...
Ad Position 24