07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਵਿਸਾਖੀ ਤੇ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 14-04-2026
ਸੁਲਤਾਨਪੁਰ ਲੋਧੀ, 13 ਅਪ੍ਰੈਲ (ਨਰੇਸ਼ ਹੈਪੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਪਿ੍ੰਸੀਪਲ ਮੋਨਾ ਘਈ (ਸੀਨੀਅਰ ਵਿੰਗ) ਤੇ ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਦੀ ਅਗਵਾਈ ਵਿਚ ਅਧਿਆਪਕ ਤੇ ਵਿਦਿਆਰਥੀਆਂ ਵਲੋਂ ਮਿਲ ਕੇ ਵਿਸਾਖੀ ਤੇ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਮਨਾਇਆ | ਇਸ ਮੌਕੇ ਜਿਥੇ ਵਿਦਿਆਰਥੀਆਂ ਨੇ ਵਾਰਾਂ ਤੇ ਕਵੀਸ਼ਰੀ, ਲੋਕ-ਗੀਤ ਤੇ ਲੋਕ-ਨਾਚ ਗਿੱਧੇ ਤੇ ਭੰਗੜੇ ਦੁਆਰਾ ਵਿਸਾਖੀ ਦੇ ਤਿਉਹਾਰ ਨੂੰ ਬੜੇ ਚਾਵਾਂ ਤੇ ਖ਼ੁਸ਼ੀਆਂ ਨਾਲ ਮਨਾਇਆ, ਉਥੇ ਹੀ ਵਿਸਾਖੀ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਆਪਣੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਕਿੰਡਰਗਾਰਟਨ ਦੇ ਬੱਚਿਆਂ ਤੇ ਅਧਿਆਪਕਾਂ ਵਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਬਹੁਤ ਹੀ ਸੁੰਦਰ ਤੇ ਰੰਗੀਲਾ ਪ੍ਰੋਗਰਾਮ ਪੇਸ਼ ਕੀਤਾ | ਬੱਚਿਆਂ ਨੇ ਗਿੱਧੇ ਤੇ ਭੰਗੜੇ ਰਾਹੀਂ ਸਭ ਦਾ ਮਨ ਮੋਹ ਲਿਆ | ਪਿ੍ੰਸੀਪਲ ਮੈਡਮ ਮੋਨਾ ਘਈ ਤੇ ਪਿ੍ੰਸੀਪਲ ਮਧੂ ਸ਼ਰਮਾ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮਿਲ ਕੇ ਪ੍ਰੋਗਰਾਮ ਦਾ ਖ਼ੂਬ ਆਨੰਦ ਮਾਣਿਆਂ ਉਨ੍ਹਾਂ ਨੇ ਵਿਸਾਖੀ ਦੇ ਤਿਉਹਾਰ ਤੇ ਖ਼ਾਲਸਾ ਪੰਥ ਦੇ ਸਿਰਜਣਾ ਦਿਵਸ ਦੀਆਂ ਸਭ ਨੂੰ ਮੁਬਾਰਕਾਂ ਦਿੱਤੀਆਂ ਅਤੇ ਵਿਸ਼ੇਸ਼ ਤੌਰ 'ਤੇ ਕੇਸਰੀ ਰੰਗ ਦੇ ਦੁਮਾਲੇ ਅਤੇ ਦਸਤਾਰਾਂ ਸਜਾ ਕੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਉਨ੍ਹਾਂ ਨੇ ਸਭ ਧਰਮਾਂ ਦਾ ਸਤਿਕਾਰ ਕਰਨ ਤੇ ਆਪਣੇ ਮਾਤਾ-ਪਿਤਾ ਦੇ ਆਗਿਆਕਾਰ ਬਣਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਮੈਨੇਜਮੈਂਟ ਮੈਂਬਰ ਮਨਜੀਤ ਕੌਰ ਜੱਜ ਨੇ ਵੀ ਆਪਣੇ ਕੀਮਤੀ ਵਿਚਾਰ ਸਾਂਝੇ ਕਰਦੇ ਹੋਏ ਬੱਚਿਆਂ ਦੁਆਰਾ ਕੀਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਈਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ ਤੇ ਸਟਾਫ਼ ਮੈਂਬਰ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ |
ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਵਿਸਾਖੀ ਦਿਹਾੜੇ ਮੌਕੇ ਗਿੱਧੇ ਵਾਲੀਆਂ ਮੁਟਿਆਰਾਂ ਨਾਲ ਪਿ੍ੰਸੀਪਲ ਮੋਨਾ ਘਈ ਤੇ ਹੋਰ ਸਟਾਫ਼ | ਤਸਵੀਰ : ਲਾਡੀ ਸਟੂਡੀਓ


Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਖ਼ਾਲਸਾ ਸਕੂਲ ਦਾ 8ਵੀਂ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ. ਕਾਮ ਦੂਜੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24