ਡਡਵਿੰਡੀ, 13 ਅਪ੍ਰੈਲ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਹੈ ਕਿ ਜਥੇ. ਨਰਿੰਦਰ ਸਿੰਘ ਖੁਸਰੋਪੁਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਕਰੀਬ 1 ਸਾਲ ਪਹਿਲਾਂ ਤੋਂ ਹੀ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਪਾਰਟੀ 'ਚੋਂ ਕੱਢ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਜਥੇ. ਖੁਸਰੋਪੁਰ ਪਾਰਟੀ 'ਚ ਹੰੁਦਿਆਂ ਹੋਈਆਂ ਨਾ ਤਾਂ ਕੋਈ ਪਾਰਟੀ ਦੀ ਕਿਸੇ ਮੀਟਿੰਗ ਵਿਚ ਹਾਜ਼ਰ ਹੁੰਦੇ ਸਨ ਤੇ ਨਾ ਹੀ ਸੀਨੀਅਰ ਲੀਡਰਸ਼ਿਪ ਦਾ ਕਹਿਣਾ ਮੰਨਦੇ ਸਨ, ਜਿਸ ਕਰਕੇ ਮਾਰਚ 2025 ਤੋਂ ਹੀ ਜਥੇ. ਖੁਸਰੋਪੁਰ ਦੀਆਂ ਜ਼ਿਲ੍ਹਾ ਪ੍ਰਧਾਨ ਦੀਆਂ ਸੇਵਾਵਾਂ ਖ਼ਤਮ ਕੀਤੀਆਂ ਹੋਈਆਂ ਸਨ ਤੇ ਉਹ ਕਿਸੇ ਵੀ ਤਰ੍ਹਾਂ ਪਾਰਟੀ ਦੇ ਵਰਕਰ ਨਹੀਂ ਸਨ | ਉਨ੍ਹਾਂ ਕਿਹਾ ਕਿ ਉਦੋਂ ਤੋਂ ਹੀ ਉਹ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਸੇਵਾ ਨਿਭਾਅ ਰਹੇ ਹਨ | ਉਨ੍ਹਾਂ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਪਾਰਟੀ ਦੇ ਅਹੁਦੇਦਾਰਾਂ, ਵਰਕਰਾਂ, ਨੌਜਵਾਨਾਂ ਅਤੇ ਜ਼ਿਲੇ੍ਹ ਦੇ ਵੱਖ ਵੱਖ ਹਲਕਿਆਂ ਦੇ ਵੋਟਰਾਂ ਤੇ ਸਪੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਿਸੇ ਵੀ ਤਰ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਤੇ ਪਾਰਟੀ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਤਕੜੇ ਹੋ ਕੇ ਸਾਹਮਣਾ ਕਰਨ |