13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਲਾਕ ਢਿਲਵਾਂ ਨੂੰ ਫਾਇਰ ਬਿ੍ਗੇਡ ਗੱਡੀ ਮੁਹੱਈਆ ਕਰਵਾਏ ਜਾਣ ਦੀ ਮੰਗ

Ad Position 21
No active advertisement
ਅਜੀਤ ਡੈਸਕ 15-04-2026
ਢਿਲਵਾਂ, 14 ਅਪ੍ਰੈਲ (ਪ੍ਰਵੀਨ ਕੁਮਾਰ)-ਬਲਾਕ ਢਿਲਵਾਂ ਦੇ ਆਲੇ-ਦੁਆਲੇ ਦੇ ਪਿੰਡਾਂ ਵਿਚਲੇ ਲੋਕਾਂ ਤੇ ਕਿਸਾਨਾਂ ਦੀ ਸਰਕਾਰ ਪਾਸੋਂ ਪੁਰਜ਼ੋਰ ਮੰਗ ਹੈ ਕਿ ਬਲਾਕ ਢਿਲਵਾਂ ਨੂੰ ਫਾਇਰ ਬਿ੍ਗੇਡ ਦੀ ਗੱਡੀ ਮੁਹੱਈਆ ਕਰਵਾਈ ਜਾਵੇ | ਦੱਸਣਯੋਗ ਹੈ ਕਿ ਬਲਾਕ ਢਿਲਵਾਂ ਨੂੰ ਕਰੀਬ 40 ਤੋਂ ਵੱਧ ਪਿੰਡ ਲੱਗਦੇ ਹਨ ਤੇ ਪਿਛਲੇ ਸਮਿਆਂ ਦੌਰਾਨ ਇੱਥੇ ਕਣਕ, ਝੋਨੇ ਦੇ ਸੀਜ਼ਨ ਦੌਰਾਨ ਫ਼ਸਲਾਂ, ਨਾੜ ਆਦਿ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੁੰਦਾ ਹੈ, ਉੱਥੇ ਕੀਮਤੀ ਇਨਸਾਨੀ ਜਾਨਾਂ ਨੂੰ ਵੀ ਖ਼ਤਰਾ ਬਣਿਆ ਰਹਿੰਦਾ ਹੈ | ਜ਼ਿਕਰਯੋਗ ਹੈ ਕਿ ਇੱਥੇ ਜਦੋਂ ਵੀ ਫ਼ਸਲ ਆਦਿ ਨੂੰ ਅੱਗ ਲੱਗਦੀ ਹੈ ਤਾਂ ਅੱਗ 'ਤੇ ਕਾਬੂ ਪਾਉਣ ਲਈ ਕਪੂਰਥਲਾ ਜਾਂ ਕਰਤਾਰਪੁਰ ਤੋਂ ਫਾਇਰ ਬਿ੍ਗੇਡ ਦੀ ਗੱਡੀ ਨੂੰ ਮੰਗਵਾਉਣਾ ਪੈਂਦਾ ਹੈ, ਜਿਨ੍ਹਾਂ ਨੂੰ ਇੱਥੇ ਪਹੁੰਚਣ ਵਿਚ ਹੀ ਕਾਫ਼ੀ ਸਮਾਂ ਲੱਗ ਜਾਂਦਾ ਹੈ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬਲਾਕ ਢਿਲਵਾਂ ਵਿਚ ਹੀ ਫਾਇਰ ਬਿ੍ਗੇਡ ਦੀ ਗੱਡੀ ਉਪਲਬਧ ਹੋਵੇ ਤਾਂ ਸਮੇਂ ਰਹਿੰਦੇ ਹੀ ਅੱਗ 'ਤੇ ਕਾਬੂ ਪਾਇਆ ਜਾ ਸਕਦਾ ਹੈ | ਇਲਾਕੇ ਦੇ ਕਿਸਾਨਾਂ ਤੇ ਲੋਕਾਂ ਦਾ ਇਹ ਵੀ ਸੁਝਾਅ ਹੈ ਕਿ ਇੱਥੇ ਸਥਾਈ ਰੂਪ ਵਿਚ ਨਹੀਂ ਤਾਂ ਹਰ ਕਣਕ, ਝੋਨੇ ਦੇ ਸੀਜ਼ਨ ਦੌਰਾਨ ਹੀ ਫਾਇਰ ਬਿ੍ਗੇਡ ਦੀ ਗੱਡੀ ਬਲਾਕ ਢਿਲਵਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਦੌਰਾਨ ਇਸ ਦਾ ਲਾਭ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਸੰਤ ਸੀਚੇਵਾਲ ਵਲੋਂ ਵਿਸਾਖੀ ਦੇ ਦਿਹਾੜੇ ਮੌਕੇ ਪਾਣੀਆਂ ਨੂੰ ਸੰਭਾਲਣ ਦਾ ਸੱਦਾ <br/> ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਗੰਭੀਰ ਜ਼ਖ਼ਮੀ <br/>
Ad Position 24