12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਾਲਮੀਕਿ ਮਜ਼੍ਹਬੀ ਸਿੱਖ ਮੋਰਚੇ ਨੇ ਕੱਢੀ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸ਼ਹਿਰ 'ਚ ਰੈਲੀ <br/>

Ad Position 21
No active advertisement
ਅਜੀਤ ਡੈਸਕ 15-04-2026
ਕਪੂਰਥਲਾ, 14 ਅਪ੍ਰੈਲ (ਵਿ.ਪ੍ਰ.)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਰਜਿ. ਪੰਜਾਬ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਹਾੜੇ ਦੇ ਸਬੰਧ ਵਿਚ ਮੋਰਚੇ ਵਲੋਂ ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਤੋਂ ਮੋਰਚੇ ਦੇ ਸੂਬਾਈ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਅਗਵਾਈ ਵਿਚ ਇਕ ਰੈਲੀ ਕੱਢੀ ਗਈ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਡਾ. ਅੰਬੇਡਕਰ ਭਵਨ ਕਪੂਰਥਲਾ ਵਿਖੇ ਸਮਾਪਤ ਹੋਈ | ਇਸ ਮੌਕੇ ਮਹਿੰਦਰ ਸਿੰਘ ਹਮੀਰਾ ਤੇ ਹੋਰ ਆਗੂਆਂ ਨੇ ਡਾ. ਅੰਬੇਡਕਰ ਦੇ ਬੁੱਤ 'ਤੇ ਫ਼ੁਲ ਮਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਯਾਦ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਮਹਿੰਦਰ ਸਿੰਘ ਹਮੀਰਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੱਬੇ ਕੁਚਲੇ ਸਮਾਜ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਨ੍ਹਾਂ ਨੂੰ ਪੜ੍ਹਨ ਲਿਖਣ, ਵੋਟ ਦਾ ਅਧਿਕਾਰ ਤੇ ਰਿਜ਼ਰਵੇਸ਼ਨ ਦਾ ਹੱਕ ਦਿਵਾਇਆ | ਇਸ ਲਈ ਦੱਬੇ ਕੁਚਲੇ ਸਮਾਜ ਦੇ ਲੋਕ ਉਨ੍ਹਾਂ ਦੀ ਇਸ ਦੇਣ ਨੂੰ ਕਦੇ ਵੀ ਭੁਲਾ ਨਹੀਂ ਸਕਦੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਾ. ਅੰਬੇਡਕਰ ਵਲੋਂ ਦਿੱਤੇ ਸੰਦੇਸ਼ ਪੜ੍ਹੋ, ਜੁੜੋ ਤੇ ਸੰਘਰਸ਼ ਕਰੋ ਨੂੰ ਆਪਣੇ ਜੀਵਨ ਵਿਚ ਅਪਣਾਉਣ ਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਦਿਵਾਉਣ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਡਾ. ਅੰਬੇਡਕਰ ਦੇ ਮਿਸ਼ਨ ਨੂੰ ਹੋਰ ਅੱਗੇ ਲਿਜਾਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਰਵਣ ਸਿੰਘ ਰੋਮੀ, ਸਤਨਾਮ ਸਿੰਘ ਗਿੱਲ ਵਡਾਲਾ, ਗੁਰਦੇਵ ਸਿੰਘ ਖੇੜਾ, ਹੈਪੀ ਥਿੱਗਲੀ, ਮਨਜੀਤ ਸਿੰਘ ਸੈਣੀ, ਬਾਬਾ ਦਿਲਬਾਗ ਸਿੰਘ, ਬਾਬਾ ਮੰਗਲ ਸਿੰਘ, ਬਲਵਿੰਦਰ ਸਿੰਘ ਘਾਰੂ, ਫ਼ੌਜੀ ਸੁਖਦੇਵ ਸਿੰਘ, ਲਖਬੀਰ ਸਿੰਘ ਡੋਗਰਾਂਵਾਲ, ਤਰਸੇਮ ਸਿੰਘ ਠੱਠਾ, ਲਾਭ ਸਿੰਘ, ਸੁਲੱਖਣ ਸਿੰਘ, ਬਿੱਲਾ ਥਿੱਗਲੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਜ਼ਿਲ੍ਹੇ 'ਚ ਵੱਖ-ਵੱਖ ਸੰਸਥਾਵਾਂ ਵਲੋਂ ਮਨਾਇਆ ਗਿਆ <br/> ਅਗਲੀ ਖ਼ਬਰ ਪਿ੍ੰਸੀਪਲ ਰਾਮ ਕਿਸ਼ਨ ਦੇ ਗ੍ਰਹਿ ਵਿਖੇ ਪਹੁੰਚੇ ਸੰਤੋਸ਼ ਚੌਧਰੀ ਪਿੰਡ ਭੁੱਲਾਰਾਈ ਵਿਖੇ ਪਹੁੰਚ ਕੇ ਬਾਬਾ ਸਾਹਿਬ ਦੀ ਫ਼ੋ...
Ad Position 24