05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸੀ.ਬੀ.ਐਸ.ਈ. ਵਲੋਂ ਐਲਾਨਿਆ 10ਵੀਂ ਜਮਾਤ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 16-04-2026
ਕਪੂਰਥਲਾ, 15 ਅਪ੍ਰੈਲ (ਅਮਰਜੀਤ ਕੋਮਲ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦਾ 10ਵੀਂ ਜਮਾਤ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ 10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਨੇ 96 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਪਹਿਲਾ, ਅਰਨਵੀ ਤੇ ਸਿ੍ਸ਼ਟੀ ਨੇ 95 ਪ੍ਰਤੀਸ਼ਤ ਅੰਕ ਹਾਸਲ ਕਰਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵੈਸ਼ਾਲੀ ਨੇ 94 ਪ੍ਰਤੀਸ਼ਤ, ਜੇਸ਼ਨਾ ਗੁਪਤਾ, ਸਿ੍ਸ਼ਟੀ ਤੇ ਜੈਸਮੀਨ ਕੌਰ ਨੇ 93 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ 33 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਪਹਿਲਾ ਦਰਜਾ ਪ੍ਰਾਪਤ ਕੀਤਾ | ਜਦਕਿ ਵੈਸ਼ਾਲੀ ਇਨਫਰਮੇਸ਼ਨ ਟੈਕਨਾਲੋਜੀ ਵਿਚ 100 ਵਿਚੋਂ 100 ਪ੍ਰਤੀਸ਼ਤ ਅੰਕ ਲੈ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਨ੍ਹਾਂ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਸਕੂਲ ਦਾ 100 ਪ੍ਰਤੀਸ਼ਤ ਨਤੀਜਾ ਵਿਦਿਆਰਥੀ ਦੀ ਮਿਹਨਤ, ਅਧਿਆਪਕਾਂ ਦੇ ਸਮਰਪਣ ਤੇ ਪ੍ਰਬੰਧਕਾਂ ਦਾ ਸਹੀ ਮਾਰਗ ਦਰਸ਼ਣ ਦਾ ਪ੍ਰਮਾਣ ਹੈ | ਇਸੇ ਦੌਰਾਨ ਉਨ੍ਹਾਂ ਸਕੂਲ ਦੀਆਂ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਵੀ ਕਰਵਾਇਆ | ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਨੇ ਸਕੂਲ ਦੇ ਵਧੀਆ ਨਤੀਜੇ ਲਈ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਤੇ ਸਕੂਲ ਸਟਾਫ ਦੇ ਸਟਾਫ ਨੂੰ ਵਧਾਈ ਦਿੱਤੀ ਤੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਰਮਨ, ਰੇਨੂੰ ਮਹਾਜਨ, ਮੋਨਿਕਾ ਭਾਰਗੀ, ਰੇਖਾ ਮਿਸ਼ਰਾ, ਰੁਪਾਲੀ, ਅਮਨ ਵਿਰਕ, ਰਜਨੀਸ਼, ਮੀਨੂੰ, ਰਜਨੀ, ਅੰਮਿ੍ਤਪਾਲ, ਸਪਨਾ ਠਾਕਰ, ਨੇਹਾ ਸ਼ਰਮਾ, ਕਰੁਣਾ, ਲਵਲੀਨ ਕੌਰ, ਅਨਿਲ ਕੁਮਾਰ, ਨਿਰਮਲ ਜੋਤੀ, ਰਿੱਕੀ, ਅਨਿਲ ਕੁਮਾਰ, ਜਸਬੀਰ ਤੋਂ ਇਲਾਵਾ ਸਕੂਲ ਦੇ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਿਆਸ ਦਰਿਆ 'ਚ ਨਹਾਉਣ ਗਏ ਚਾਚੇ-ਭਤੀਜੇ ਦੀ ਡੁੱਬਣ ਕਾਰਨ ਮੌਤ <br/> ਅਗਲੀ ਖ਼ਬਰ ਕੇਂਦਰੀ ਖੁਰਾਕ ਮੰਤਰਾਲੇ ਦੀ ਟੀਮ ਵਲੋਂ ਜਗਰਾਉਂ ਮੰਡੀ 'ਚੋਂ ਕਣਕ ਦੇ ਨਮੂਨੇ ਭਰੇ
Ad Position 24