05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਨੌਜਵਾਨ ਕਾਬੂ <br/>

Ad Position 21
No active advertisement
ਅਜੀਤ ਡੈਸਕ 16-04-2026
ਭੁਲੱਥ, 15 ਅਪ੍ਰੈਲ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਨਸ਼ੇ ਦਾ ਸ਼ਰੇਆਮ ਸੇਵਨ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਭੁਲੱਥ ਪੁਲਿਸ ਨੇ ਸਫਲਤਾ ਹਾਸਲ ਕੀਤੀ | ਥਾਣਾ ਮੁਖੀ ਭੁਲੱਥ ਐਸ.ਐਚ.ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁਲੱਥ ਪੁਲਿਸ ਨੂੰ ਨਾਕਾਬੰਦੀ ਦੌਰਾਨ ਇਤਲਾਹ ਮਿਲੀ, ਕਿ ਖੱਸਣ ਰੋਡ 'ਤੇ ਨਜ਼ਦੀਕ ਸ਼ਮਸ਼ਾਨ ਘਾਟ ਸਰਕਾਰੀ ਪਾਣੀ ਵਾਲੇ ਟਿਊਬਵੈੱਲ ਦੇ ਕਮਰੇ ਪਿੱਛੇ ਤਿੰਨ ਨੌਜਵਾਨ ਸ਼ਰੇਆਮ ਹੈਰੋਇਨ ਨਸ਼ੇ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਕਰ ਸਕਦੇ ਹਨ, ਪੁਲਿਸ ਪਾਰਟੀ ਏ.ਐਸ.ਆਈ. ਰਕੇਸ਼ ਕੁਮਾਰ ਵੱਲੋਂ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਨੂੰ ਨਾਲ ਲੈ ਕੇ ਦੱਸੀ ਹੋਈ ਜਗ੍ਹਾ 'ਤੇ ਰੇਡ ਕੀਤਾ ਗਿਆ, ਤਾਂ ਉੱਥੇ ਤਿੰਨ ਨੌਜਵਾਨ ਸ਼ਰੇਆਮ ਹੈਰੋਇਨ ਨਸ਼ੇ ਦਾ ਸੇਵਨ ਕਰ ਰਹੇ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ | ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਉਨ੍ਹਾਂ ਦਾ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਅੰਮਿ੍ਤਪਾਲ ਸਿੰਘ ਉਰਫ਼ ਬੱਬਲੂ, ਜਸਵਿੰਦਰ ਸਿੰਘ ਉਰਫ਼ ਸੰਨੀ ਤੇ ਜਤਿੰਦਰ ਸਿੰਘ ਉਰਫ਼ ਜੋਨੀ ਦੱਸਿਆ | ਉਕਤ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਸੰਤ ਮਾਝਾ ਸਿੰਘ ਕਰਮਜੋਤ ਸਕੂਲ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਨੋਇਡਾ 'ਚ ਗਿ੍ਫ਼ਤਾਰ ਕੀਤੇ ਗਏ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ-ਕਾਮਰੇਡ ਅਮਰੀਕ ਸਿੰਘ <br/>
Ad Position 24