ਨਡਾਲਾ, 15 ਅਪ੍ਰੈਲ (ਰਘਬਿੰਦਰ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਰੌਸ਼ਨ ਸਿੰਘ ਤੇ ਜੀਵਨ ਪ੍ਰਧਾਨ ਸੰਤ ਬਾਬਾ ਤਰਲੋਕ ਸਿੰਘ ਦੀ ਦੇਖਰੇਖ ਹੇਠ ਚੱਲ ਰਹੇ ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮਿਹਨਤ ਤੇ ਅਨੁਸ਼ਾਸਨ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ | ਨਤੀਜੇ ਵਿਚ ਕਮਲਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 94.33 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਅਮਾਨਤਪ੍ਰੀਤ ਕੌਰ ਪੁੱਤਰੀ ਜਗਪ੍ਰੀਤ ਸਿੰਘ ਨੇ 91.83 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਜਦ ਕਿ ਗੁਰਪ੍ਰੀਤ ਕੌਰ ਪੁੱਤਰੀ ਅਮਨਦੀਪ ਸਿੰਘ 90 ਫ਼ੀਸਦੀ ਅੰਕ ਹਾਸਲ ਕਰਕੇ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਗਗਨਦੀਪ ਕੌਰ ਅਤੇ ਸਮੁੱਚੇ ਸਟਾਫ਼ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਮਾਪਿਆਂ ਨੇ ਵੀ ਸਕੂਲ ਦੇ ਉੱਚ ਮਿਆਰੀ ਸਿੱਖਿਆ ਪ੍ਰਬੰਧ ਦੀ ਪ੍ਰਸ਼ੰਸਾ ਕੀਤੀ |