ਫਗਵਾੜਾ, 15 ਅਪੈ੍ਰਲ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮਹੇੜੂ ਸਾਈਡ ਤੋਂ ਆ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਗੁਰਦੀਪ ਸਿੰਘ ਉਰਫ਼ ਗੈਵੀ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਦੋਲੋ ਨੰਗਲ ਹਾਲ ਵਾਸੀ ਸੰਨੀ ਪੀ.ਜੀ. ਮਹੇੜੂ ਵਜੋਂ ਹੋਈ ਹੈ |