ਕਪੂਰਥਲਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਨਾਲ ਗੀਤਾਂ, ਕਵਿਤਾਵਾਂ, ਕਵੀਸ਼ਰੀ ਪੇਸ਼ ਕੀਤੀ | ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਕਰਕੇ ਸਮਾਗਮ ਨੂੰ ਯਾਦਗਾਰੀ ਬਣਾਇਆ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਸਕੱਤਰ ਪਰਮਿੰਦਰ ਕੌਰ ਤੇ ਪਿ੍ੰਸੀਪਲ ਡਾ. ਹੀਨਾ ਕੁਮਾਰ ਨੇ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਵਧਾਈ ਦਿੱਤੀ | ਉਨ੍ਹਾਂ ਵਿਸਾਖੀ ਦੇ ਤਿਉਹਾਰ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਵਲੋਂ ਖ਼ਾਲਸਾ ਪੰਥ ਦੀ ਸਥਾਪਨਾ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਵਿਸਾਖੀ ਵਾਲੇ ਦਿਨ ਜ਼ਲ੍ਹਲਿਆਂਵਾਲਾ ਬਾਗ 'ਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸੁਖਦੇਵ ਸਿੰਘ ਨਾਨਕਪੁਰ ਨੇ ਸਮੂਹ ਵਿਦਿਆਰਥੀਆਂ ਨੂੰ ਕਿਸਾਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਸਖ਼ਤ ਮਿਹਨਤ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |