05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਵੱਖ-ਵੱਖ ਸੰਸਥਾਵਾਂ ਨੇ ਸਾਂਝਾ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਹੁਸੈਨਪੁਰ, 15 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਐਸ.ਸੀ/ਬੀ.ਸੀ ਅਧਿਆਪਕ ਯੂਨੀਅਨ, ਭਾਰਤੀ ਸਮਾਜ ਨਿਰਮਾਣ ਸੰਘ ਆਰ.ਸੀ.ਐਫ਼., ਟੀਮ ਵਿਜ਼ਨ ਪੰਜਾਬ ਅਤੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ | ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਛੇਵੀਂ ਜਮਾਤ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੀ ਲਿਖਤੀ ਪ੍ਰਤੀਯੋਗਤਾ 'ਗਿਆਨ ਦੇ ਪ੍ਰਤੀਕ ਡਾਕਟਰ ਅੰਬੇਡਕਰ' ਕਿਤਾਬ 'ਤੇ ਕਰਵਾਈ ਗਈ, ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ, ਸਰਟੀਫਿਕੇਟ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਕਰਵਾਏ ਗਏ ਇਸ ਸਮਾਗਮ ਰਣਜੀਤ ਸਿੰਘ ਜਨਰਲ ਸਕੱਤਰ ਭਾਰਤੀ ਸਮਾਜ ਨਿਰਮਾਣ ਸੰਘ ਆਰ.ਸੀ.ਐਫ਼ ਨੇ ਉਦਘਾਟਨੀ ਭਾਸ਼ਣ ਦਿੱਤਾ | ਉਪਰੰਤ ਇੰਜੀਨੀਅਰ ਦਰਸ਼ਨ ਲਾਲ ਨੇ ਪ੍ਰੋਗਰਾਮ ਦੀ ਪ੍ਰਸਤਾਵਨਾ ਪੜ੍ਹੀ ਅਤੇ ਇੰਜੀਨੀਅਰ ਜੀਤ ਸਿੰਘ ਨੇ ਮੁੱਖ ਬੁਲਾਰੇ ਦੇ ਤੌਰ ਤੇ ਬੋਲਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਭਾਰਤ ਦੀਆਂ ਮਹਿਲਾਵਾਂ ਨੂੰ ਸਸ਼ਕਤ ਕਰਦਾ ਹੈ | ਡਾ. ਅੰਬੇਡਕਰ ਨੇ ਹਿੰਦੂ ਕੋਡ ਬਿੱਲ 'ਚ ਮਹਿਲਾਵਾਂ ਨੂੰ ਤਾਕਤਵਰ ਬਣਾਉਣ ਵਿਚ ਸਭ ਤੋਂ ਵੱਧ ਭੂਮਿਕਾ ਨਿਭਾਈ | ਸਮਾਗਮ ਦੇ ਮੁੱਖ ਮਹਿਮਾਨ ਪਿ੍ੰਸੀਪਲ ਡਾ. ਗੁਰਮੀਤ ਸਿੰਘ ਕਲਰ ਮਾਜਰੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਦੱਸਿਆ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੀਆਂ ਪੰਜਾਬ ਫੇਰੀਆਂ ਦੌਰਾਨ ਕਿਸ-ਕਿਸ ਸਮੁਦਾਏ ਵੱਲੋਂ ਉਨ੍ਹਾਂ ਦਾ ਸਾਥ ਦਿੱਤਾ ਗਿਆ ਤੇ ਉਸ ਵੇਲੇ ਸ਼ਡਿਊਲ ਕਾਸਟ ਫੈਡਰੇਸ਼ਨ ਨੂੰ ਪੰਜਾਬ ਵੱਲੋਂ ਭਰਵਾਂ ਹੁੰਗਾਰਾ ਮਿਲਿਆ | ਇਸ ਤੋਂ ਇਲਾਵਾ ਦੇਸ਼ ਦੇ ਅੰਦਰ ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਦੀਆਂ ਦਰਪੇਸ਼ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੱਲ ਬਾਰੇ ਵੀ ਗੱਲ ਸਾਂਝੀ ਕੀਤੀ | ਪ੍ਰਧਾਨਗੀ ਭਾਸ਼ਣ ਵਿਚ ਮਾਸਟਰ ਕੁਸ਼ਲ ਕੁਮਾਰ ਨੇ ਡਾ. ਅੰਬੇਡਕਰ ਦੇ ਅਧੂਰੇ ਸੁਪਨਿਆਂ 'ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਪੜ੍ਹੇ ਲਿਖੇ ਸਮਾਜ ਤੋਂ ਡਾ. ਅੰਬੇਡਕਰ ਨੂੰ ਜੋ ਆਸ ਸੀ ਉਹ ਉਨ੍ਹਾਂ 'ਤੇ ਖਰੇ ਨਹੀਂ ਉੱਤਰੇ ਅਤੇ ਨਾ ਹੀ ਪਿੱਛੇ ਸਮਾਜ ਵੱਲ ਝਾਤ ਮਾਰ ਰਹੇ ਹਨ | ਮਾਸਟਰ ਸਿਧਾਰਥ ਤੇ ਜਸਪਾਲ ਸਿੰਘ ਚੌਹਾਨ ਵਲੋਂ ਮਿਸ਼ਨਰੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਤੋਂ ਇਲਾਵਾ ਸਵਾਮੀ ਰਾਜਪਾਲ, ਐਡਵੋਕੇਟ ਦਲਜੀਤ ਸਿੰਘ ਵੱਲੋਂ ਆਏ ਹੋਏ ਸਾਰੇ ਹੀ ਸਾਥੀਆਂ ਦਾ ਧੰਨਵਾਦ ਕੀਤਾ ਗਿਆ ਤੇ ਅਨੀਤਾ ਕੁਮਾਰੀ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖ਼ੂਬੀ ਨਿਭਾਈ ਗਈ |
ਇਸ ਮੌਕੇ ਸਵਾਮੀ ਰਾਜਪਾਲ, ਪਰਮਜੀਤ ਸਿੰਘ, ਹਰਿੰਦਰ ਕੁਮਾਰ ਸ਼ੀਤਲ, ਇੰਜ. ਮਨਜੀਤ ਸਿੰਘ, ਸੰਧੂਰਾ ਸਿੰਘ, ਤਰਸੇਮ ਸਿੰਘ ਥਾਪਰ, ਸੁਖਵਿੰਦਰ ਸਿੰਘ, ਲੈਕਚਰਾਰ ਮਨੋਜ ਕੁਮਾਰ, ਮਾਸਟਰ ਜਸਵੀਰ ਚੰਦ, ਰਾਮ ਸਿੰਘ, ਹਰਜਿੰਦਰ ਹੈਰੀ, ਕਮਲਜੀਤ ਸਿੰਘ, ਨਿਰਮਲ ਸਿੰਘ ਗਿੱਲ, ਡਾ. ਰਕੇਸ਼ ਕੁਮਾਰ, ਜੋਗਿੰਦਰ ਸਿੰਘ ਮਾਧੋ, ਜਸਵਿੰਦਰ ਸਿੰਘ ਸੁੰਦਰ ਨਗਰ, ਜਸਮਿੰਦਰ ਪਾਲ, ਜਤਿੰਦਰ ਕੁਮਾਰ, ਹਰਵਿੰਦਰ ਸਿੰਘ ਖੇਮਕਰਨੀ, ਸ਼ਾਮ ਸੁੰਦਰ ਭੱਟੀ, ਪ੍ਰਵੀਨ ਨਾਹਰ, ਰਕੇਸ਼ ਸਭਰਵਾਲ, ਸਰਬਜੀਤ ਸਿੰਘ ਭਟੂਰਾ ਅਤੇ ਵੱਡੀ ਗਿਣਤੀ ਵਿਚ ਬਾਬਾ ਸਾਹਿਬ ਦੇ ਪੈਰੋਕਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਐਨ.ਐਚ. ਐਮ. ਕਾਮਿਆਂ ਵਲੋਂ ਕਲਮ ਛੋੜ ਹੜਤਾਲ <br/> ਅਗਲੀ ਖ਼ਬਰ ਮਾਂ ਅੰਬੇ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24