05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰੇਲ ਗੱਡੀ ਦੀ ਚਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 16-04-2026
ਕਪੂਰਥਲਾ, 15 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਸੈਦੋਵਾਲ ਫਾਟਕ ਨੇੜੇ ਰੇਲਵੇ ਲਾਈਨਾਂ 'ਤੇ ਰੇਲ ਗੱਡੀ ਦੀ ਚਪੇਟ ਵਿਚ ਆਉਣ ਕਾਰਨ ਇਕ ਅਣਪਛਾਤੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸੈਦੋਵਾਲ ਫਾਟਕ 'ਤੇ ਤਾਇਨਾਤ ਮੁਲਾਜ਼ਮ ਨੇ ਸੂਚਨਾ ਦਿੱਤੀ ਸੀ ਕਿ ਅੱਜ ਰਾਤ ਸਮੇਂ ਇਕ ਵਿਅਕਤੀ ਦੀ ਰੇਲ ਗੱਡੀ ਦੀ ਚਪੇਟ ਵਿਚ ਆਉਣ ਕਾਰਨ ਮੌਤ ਹੋ ਗਈ ਹੈ | ਜਿਸ 'ਤੇ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ, ਪਰ ਲਾਸ਼ ਬੁਰੀ ਤਰ੍ਹਾਂ ਕੱਟੇ ਜਾਣ ਕਾਰਨ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ | ਜਿਸ 'ਤੇ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਥਾਣੇ ਵਿਖੇ ਹੋਏ ਝਗੜੇ ਦੇ ਮਾਮਲੇ ਸੰਬੰਧੀ ਸ਼ਾਮ ਸੁੰਦਰ ਅਗਰਵਾਲ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਐਸ.ਡੀ.ਐਮ. ਵਲੋਂ ਦਾਣਾ ਮੰਡੀ ਦਾ ਦੌਰਾ <br/>
Ad Position 24