ਧੋਖਾਧੜੀ ਦੇ ਦੋਸ਼ ਹੇਠ ਅਣਪਛਾਤਿਆਂ ਵਿਰੁੱਧ ਕੇਸ ਦਰਜ
ਅਜੀਤ ਡੈਸਕ
16-04-2026
ਕਪੂਰਥਲਾ, 15 ਅਪ੍ਰੈਲ (ਸਡਾਨਾ)-ਇਕ ਔਰਤ ਨਾਲ ਨਿਵੇਸ਼ ਕਰਵਾਉਣ ਦੇ ਨਾਂਅ 'ਤੇ ਆਨਲਾਈਨ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਵੇਤਾ ਵਾਸੀ ਫਗਵਾੜਾ ਨੇ ਦੱਸਿਆ ਕਿ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਫੋਨ 'ਤੇ ਉਸ ਨਾਲ ਨਿਵੇਸ਼ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਆਨਲਾਈਨ 22 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਗਈ | ਥਾਣਾ ਸਾਈਬਰ ਕ੍ਰਾਈਮ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੂਰਤ ਸਿੰਘ ਵਲੋਂ ਕੀਤੀ ਜਾ ਰਹੀ ਹੈ |