ਕਪੂਰਥਲਾ, 15 ਅਪ੍ਰੈਲ (ਸਡਾਨਾ)-ਕਾਂਗਰਸ ਕਮੇਟੀ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਮਨਿੰਦਰਪਾਲ ਸਿੰਘ ਮੰਨਾ ਨੂੰ ਕਾਂਗਰਸ ਹਲਕਾ ਕਪੂਰਥਲਾ ਦਾ ਦਿਹਾਤੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਦਕਿ ਦੀਪਕ ਸਲਵਾਨ ਮੁੜ ਬਲਾਕ ਕਾਂਗਰਸ ਕਮੇਟੀ ਕਪੂਰਥਲਾ ਸ਼ਹਿਰੀ ਦੇ ਪ੍ਰਧਾਨ ਬਣੇ ਹਨ | ਇਨ੍ਹਾਂ ਦੋਵਾਂ ਆਗੂਆਂ ਦੀ ਨਿਯੁਕਤੀ 'ਤੇ ਸ਼ਹਿਰੀ ਕਾਂਗਰਸ ਦੇ ਜਨਰਲ ਸਕੱਤਰ ਰਾਜਬੀਰ ਸਿੰਘ ਵਾਲੀਆ ਨੇ ਪਾਰਟੀ ਹਾਈਕਮਾਂਡ ਤੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਦਾ ਧੰਨਵਾਦ ਕੀਤਾ | ਰਾਜਬੀਰ ਸਿੰਘ ਵਾਲੀਆ ਨੇ ਕਿਹਾ ਕਿ ਮਨਿੰਦਰਪਾਲ ਸਿੰਘ ਮੰਨਾ ਨੂੰ ਦਿਹਾਤੀ ਪ੍ਰਧਾਨ ਅਤੇ ਦੀਪਕ ਸਲਵਾਨ ਨੂੰ ਸ਼ਹਿਰੀ ਪ੍ਰਧਾਨ ਬਣਾਉਣ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ, ਕਿਉਂਕਿ ਇਹ ਦੋਵੇਂ ਮਿਹਨਤੀ ਆਗੂ ਹਨ ਅਤੇ ਦੀਪਕ ਸਲਵਾਨ ਦੀ ਮਿਹਨਤ ਸਦਕਾ ਆਉਣ ਵਾਲੀਆਂ ਨਗਰ ਨਿਗਮ ਚੋਣਾ ਦੌਰਾਨ ਵੀ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ | ਸ਼ਹਿਰੀ ਜਨਰਲ ਸਕੱਤਰ ਰਾਜਬੀਰ ਸਿੰਘ ਵਾਲੀਆ ਨੇ ਉਕਤ ਦੋਵਾਂ ਆਗੂਆਂ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਮੁਬਾਰਕਬਾਦ ਦਿੱਤੀ |