05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 16-04-2026
ਬੇਗੋਵਾਲ, 15 ਅਪ੍ਰੈਲ (ਸੁਖਜਿੰਦਰ ਸਿੰਘ)-ਅੱਜ ਸੀ.ਬੀ.ਐਸ.ਈ. ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਵਿਚ ਆਕਸਫੋਰਡ ਇੰਟਰਨੈਸ਼ਨਲ ਸਕੂਲ ਬੇਗੋਵਾਲ ਦਾ ਨਤੀਜਾ ਜਿੱਥੇ 100 ਪ੍ਰਤੀਸ਼ਤ ਰਿਹਾ, ਉੱਥੇ ਵੱਡੀ ਗਿਣਤੀ ਵਿਚ ਵਿਦਿਆਰਥੀ ਚੰਗੀਆਂ ਪੁਜ਼ੀਸ਼ਨਾਂ ਲੈ ਕੇ ਪਾਸ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਯੁਕਤੀ ਡੋਗਰਾ ਨੇ ਦੱਸਿਆ ਸਕੂਲ ਦੇ ਚੇਅਰਮੈਨ ਡਾ. ਸਤਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਇਸ ਸਕੂਲ ਦੇ ਵਿਦਿਆਰਥੀਆਂ ਨੇ ਇਨ੍ਹਾਂ ਨਤੀਜਿਆਂ ਵਿਚ ਗੁਰਪ੍ਰੀਤ ਸਿੰਘ ਨੇ 92.8 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚੋਂ ਜਿੱਥੇ ਪਹਿਲਾਂ ਸਥਾਨ ਹਾਸਲ ਕੀਤਾ ਹੈ | ਉੱਥੇ ਸੁਖਮਨ ਜੋਤ ਕੌਰ ਮੁਲਤਾਨੀ ਨੇ 88.4 ਪ੍ਰਤੀਸ਼ਤ ਲੈ ਕੇ ਦੂਸਰਾ ਤੇ ਸੰਦੀਪ ਕੌਰ ਨੇ 88 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜਸਕੀਰਤ ਸਿੰਘ ਕਾਹਲੋਂ ਨੇ 83 ਪ੍ਰਤੀਸ਼ਤ, ਹਰਮਨਪ੍ਰੀਤ ਸਿੰਘ ਨੇ 80.6 ਪ੍ਰਤੀਸ਼ਤ ਤੇ ਖ਼ੁਸ਼ੀ ਕੁਮਾਰੀ ਨੇ 80 ਪ੍ਰਤੀਸ਼ਤ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਨ੍ਹਾਂ ਸ਼ਾਨਦਾਰ ਨਤੀਜਿਆਂ ਤੇ ਸਕੂਲ ਦੇ ਚੇਅਰਮੈਨ ਡਾ. ਸਤਵੰਤ ਸਿੰਘ ਨੇ ਚੰਗੀਆਂ ਪੁਜ਼ੀਸ਼ਨਾਂ ਲੈ ਕੇ ਪਾਸ ਹੋਏ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ | ਇਸ ਮੌਕੇ ਵਾਈਸ ਚੇਅਰਮੈਨ ਗੁਰਪ੍ਰਤਾਪ ਸਿੰਘ, ਐਮ.ਡੀ. ਨਵਜੋਤ ਸਿੰਘ ਤੇ ਹਰਦੀਪ ਕੌਰ ਨੇ ਵੀ ਇਸ ਚੰਗੇ ਨਤੀਜੇ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਮੰਨਾ ਨੂੰ ਦਿਹਾਤੀ ਤੇ ਸਲਵਾਨ ਨੂੰ ਸ਼ਹਿਰੀ ਪ੍ਰਧਾਨ ਬਣਨ 'ਤੇ ਰਾਜਬੀਰ ਵਾਲੀਆ ਨੇ ਦਿੱਤੀ ਮੁਬਾਰਕਬਾਦ <br/>
Ad Position 24