ਸੁਭਾਨਪੁਰ, 15 ਅਪ੍ਰੈਲ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਨੇੜੇ ਹਮੀਰਾ ਪੁਲ ਦੇ ਕੋਲੋਂ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਏ.ਐਸ.ਆਈ. ਬਖ਼ਸ਼ੀਸ਼ ਸਿੰਘ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸਨ | ਜਦੋਂ ਪੁਲਿਸ ਪਾਰਟੀ ਹਮੀਰਾ, ਦਿਆਲਪੁਰ, ਮੁਰਾਰ ਦੀ ਤਰਫ਼ ਗਸ਼ਤ ਕਰਦੇ ਹੋਏ ਜਦੋਂ ਹਮੀਰਾ ਵਿਖੇ ਪੀਰਾਂ ਦੀ ਜਗ੍ਹਾ ਦੇ ਨਜ਼ਦੀਕ ਪਹੁੰਚੇ ਤਾਂ ਇਕ ਵਿਅਕਤੀ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਆਪਣੇ ਪਜਾਮੇ ਦੀ ਜੇਬ ਵਿਚੋਂ ਇਕ ਮੋਮੀ ਚਿੱਟੇ ਰੰਗ ਦਾ ਲਿਫ਼ਾਫ਼ਾ ਸੜਕ ਕਿਨਾਰੇ ਸੁੱਟ ਕੇ ਤੇਜ਼ ਕਦਮੀ ਪਿੱਛੇ ਨੂੰ ਭੱਜਣ ਲੱਗਾ | ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਰਾਜਪਾਲ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਬੁਤਾਲਾ ਥਾਣਾ ਢਿਲਵਾਂ ਜ਼ਿਲ੍ਹਾ ਕਪੂਰਥਲਾ ਦੱਸੀ ਙ ਜਦੋਂ ਉਸ ਵਲੋਂ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸੁਭਾਨਪੁਰ ਵਿਚ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |