05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰੋਟਰੀ ਕਲੱਬ ਬੇਗੋਵਾਲ ਗਰੇਟਰ ਵੱਲੋਂ ਸਰਕਾਰੀ ਸਕੂਲ ਬਾਗਵਾਨਪੁਰ ਵਿਚ ਹੈਂਡ ਵਾਸ਼ ਸਟੇਸ਼ਨ ਲਗਾਇਆ <br/>

Ad Position 21
No active advertisement
ਅਜੀਤ ਡੈਸਕ 16-04-2026
ਬੇਗੋਵਾਲ, 15 ਅਪ੍ਰੈਲ (ਸੁਖਜਿੰਦਰ ਸਿੰਘ)-ਰੋਟਰੀ ਇੰਟਰਨੈਸ਼ਨਲ ਦੇ ਦਿਸ਼ਾ ਨਿਰਦੇਸ਼ ਹੇਠ ਗਲੋਬਲ ਗਰਾਂਟ ਤਹਿਤ ਸਵੱਛਤਾ ਅਭਿਆਨ ਨੂੰ ਚਲਾਉਂਦੇ ਹੋਏ ਰੋਟਰੀ ਕਲੱਬ ਬੇਗੋਵਾਲ ਗ੍ਰੇਟਰ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸਕੂਲ ਬਾਗਵਾਨਪੁਰ ਵਿਖੇ ਬੱਚਿਆਂ ਦੇ ਪਾਣੀ ਪੀਣ ਤੇ ਹੱਥ ਧੋਣ ਦੀ ਸਮੱਸਿਆ ਨੂੰ ਵੇਖਦੇ ਹੋਏ ਹੈਂਡ ਵਾਸ਼ ਸਟੇਸ਼ਨ ਲਗਾਇਆ | ਇਸ ਪ੍ਰੋਜੈਕਟ ਲਈ ਪਾਸਟ ਡਿਸਟਿ੍ਕਟ ਗਵਰਨਰ ਉਪਕਾਰ ਸਿੰਘ ਸੇਠੀ ਅਤੇ ਪਾਸਟ ਡਿਸਟਿ੍ਕਟ ਗਵਰਨਰ ਡਾਕਟਰ ਸਰਬਜੀਤ ਸਿੰਘ ਦਾ ਕਲੱਬ ਵੱਲੋਂ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ | ਇਸ ਮੌਕੇ ਕਲੱਬ ਦੇ ਸੀਨੀਅਰ ਰੋਟੇਰੀਅਨ ਹੈੱਡ ਮਾਸਟਰ ਵਿੱਦਿਆ ਸਾਗਰ ਜੀ ਨੇ ਇਸ ਪ੍ਰੋਜੈਕਟ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਤੇ ਬੱਚਿਆਂ ਨੂੰ ਇਸ ਦੀ ਯੋਗ ਵਰਤੋਂ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਨਿਰਭੈ ਸਿੰਘ ਨੇ ਕਲੱਬ ਮੈਂਬਰਾਂ ਦਾ ਧੰਨਵਾਦ ਕੀਤਾ | ਸਟੇਜ ਦਾ ਸੰਚਾਲਨ ਲੈਕਚਰਾਰ ਹਰੀਪਾਲ ਸਿੰਘ ਜੀ ਨੇ ਕੀਤਾ | ਇਸ ਮੌਕੇ ਕਲੱਬ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਰੋਟੇਰੀਅਨ ਵਿੱਦਿਆ ਸਾਗਰ, ਬਲਵਿੰਦਰ ਸਿੰਘ ਬਰਿਆਰ, ਭੁਪਿੰਦਰ ਸਿੰਘ ਰਾਜੂ, ਕਮਲਜੀਤ ਸਿੰਘ ਯੂ.ਕੇ., ਚੇਤਨ ਢੀਂਗਰਾ, ਤੀਰਥ ਚੰਦ, ਪਿ੍ੰਸੀਪਲ ਨਿਰਭੈ ਸਿੰਘ, ਲੈਕਚਰਾਰ ਹਰੀਪਾਲ ਸਿੰਘ, ਲੈਕਚਰਾਰ ਮਨਜੀਤ ਲਾਲ, ਸਕੂਲ ਮੁਖੀ ਜਗਜੀਤ ਸਿੰਘ, ਕੁਲਵੀਰ ਸਿੰਘ ਕੰਪਿਊਟਰ ਅਧਿਆਪਕ, ਗੁਲਸ਼ਨ ਰਕਵਾਲ, ਸੁਰਿੰਦਰ ਕੌਰ, ਰਜਿੰਦਰ ਕੌਰ ਤੇ ਸਕੂਲ ਦੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ ਬੇਗੋਵਾਲ ਵਲੋਂ ਕਰਵਾਇਆ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸੰਪੰਨ <br/... ਅਗਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24