18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਅਧੂਰੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣ-ਦਲਵਿੰਦਰ ਸਿੰਘ ਸਿੱਧੂ

Ad Position 21
No active advertisement
ਅਜੀਤ ਡੈਸਕ 17-04-2026
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਦਾ ਇਕ ਵਫ਼ਦ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ 'ਚ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਬਾਅਦ 'ਚ ਵਫ਼ਦ ਨੇ ਹਲਕੇ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ, ਕਪੂਰਥਲਾ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਤੇ ਪ੍ਰਸ਼ਾਸਕੀ ਕੰਮਾਂ ਨੂੰ ਸਮੇਂ ਸਿਰ ਨਿਪਟਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ | ਦਲਵਿੰਦਰ ਸਿੰਘ ਸਿੱਧੂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਦਫ਼ਤਰਾਂ ਵਿਚ ਲੋਕਾਂ ਨੂੰ ਕੰਮਕਾਰ ਕਰਵਾਉਣ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣ | ਕਪੂਰਥਲਾ ਸ਼ਹਿਰ ਤੇ ਹਲਕੇ ਦੇ ਪੇਂਡੂ ਖੇਤਰਾਂ ਵਿਚ ਸੜਕਾਂ ਦੀ ਮੁਰੰਮਤ ਤੇ ਹੋਰ ਅਧੂਰੇ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣ | ਡਿਪਟੀ ਕਮਿਸ਼ਨਰ ਨੇ ਅਕਾਲੀ ਦਲ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਪੂਰਾ ਕਰਨ ਲਈ ਯੋਗ ਕਾਰਵਾਈ ਕਰਨਗੇ ਤੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦਿੱਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਪ੍ਰੋਜੈਕਟ ਹਾਲੇ ਅਧੂਰੇ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਮੰਗ ਪੱਤਰ ਦੇਣ ਤੋਂ ਬਾਅਦ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰੇਗਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਵਾਲੀਆ, ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਸੂਬਾਈ ਸੀਨੀਅਰ ਉਪ ਪ੍ਰਧਾਨ ਜੀਆ ਲਾਲ ਨਾਹਰ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਅਜੇ ਬਬਲਾ ਤੇ ਜਗਜੀਤ ਸਿੰਘ ਸ਼ੰਮੀ, ਸਰਕਲ ਪ੍ਰਧਾਨ ਸਤਵਿੰਦਰ ਸਿੰਘ ਔਜਲਾ, ਕੌਂਸਲਰ ਅਸ਼ੋਕ ਭਗਤ, ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਸੀਨੀਅਰ ਆਗੂ ਕੋਮਲ ਸਹੋਤਾ, ਜ਼ਿਲ੍ਹੇ ਦੇ ਉਪ ਪ੍ਰਧਾਨ ਰਾਜ ਕੁਮਾਰ ਸ਼ਰਮਾ, ਹਰਜੀਤ ਸਿੰਘ ਰੰਧਾਵਾ, ਚਰਨਜੀਤ ਸਿੰਘ, ਸਾਹਿਲ ਭੱਟੀ, ਸੋਨੂੰ ਬਾਬਾ, ਓਮ ਗੁਪਤਾ, ਟੀਟੂ ਮਾਹਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ ਤੇ ਹੋਰ ਆਗੂ ਹਾਜ਼ਰ ਸਨ |Z
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਟੈੱਟ ਲਈ ਪ੍ਰੀਖਿਆ ਕੇਂਦਰ ਚੰਡੀਗੜ੍ਹ ਬਣਾਏ ਜਾਣ 'ਤੇ ਅਧਿਆਪਕਾਂ 'ਚ ਭਾਰੀ ਰੋਸ
Ad Position 24