18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਲੁਟੇਰੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਜ਼ਖ਼ਮੀ ਕਰਕੇ ਸੋਨੇ ਦੀ ਚੇਨ, ਕੜਾ ਤੇ ਨਕਦੀ ਖੋਹ ਕੇ ਫਰਾਰ

Ad Position 21
No active advertisement
ਅਜੀਤ ਡੈਸਕ 17-04-2026
ਕਪੂਰਥਲਾ, 16 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਰਤਾਰਪੁਰ ਰੋਡ 'ਤੇ ਪਿੰਡ ਕੋਟ ਨੇੜੇ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਪਾਸੋਂ ਦੋ ਅਣਪਛਾਤੇ ਲੁਟੇਰੇ ਨੇ 10 ਹਜ਼ਾਰ ਰੁਪਏ, ਸੋਨੇ ਦੇ ਚੇਨ, ਸੋਨੇ ਦਾ ਕੜਾ ਖੋਹ ਕੇ ਫਰਾਰ ਹੋ ਗਏ ਤੇ ਉਸ ਨੂੰ ਜਖ਼ਮੀ ਕਰ ਦਿੱਤਾ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਅਸ਼ੋਕ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਵਡਾਲਾ ਕਲਾ ਨੇ ਦੱਸਿਆ ਕਿ ਉਹ ਕਿਸੇ ਨਿੱਜੀ ਕੰਮ ਲਈ ਪੱਤੜ ਕਲਾਂ ਗਿਆ ਸੀ, ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਪਿੰਡ ਕੋਟ ਨੇੜੇ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਦਾ ਮੋਟਰਸਾਈਕਲ ਰੋਕ ਲਿਆ ਤੇ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰਕੇ ਉਸ ਪਾਸੋਂ 10 ਹਜ਼ਾਰ ਰੁਪਏ, ਸੋਨੇ ਦੀ ਚੇਨ, ਸੋਨੇ ਦਾ ਕੜਾ ਖੋਹ ਕੇ ਫਰਾਰ ਹੋ ਗਏ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿਥੇ ਡਿਊਟੀ ਡਾਕਟਰ ਵਲੋਂ ਸੁਪਨੀਤ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਾਤ ਸਮੇਂ ਘਰਾਂ ਦੀ ਬਿਜਲੀ ਸਪਲਾਈ ਬੰਦ ਰਹਿਣ ਕਰਕੇ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਜ਼ਖ਼ਮੀ
Ad Position 24