18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਿਜਲੀ ਸਪਲਾਈ 'ਚ 21 ਤੱਕ ਕੋਈ ਸੁਧਾਰ ਨਾ ਹੋਇਆ ਤਾਂ ਪਾਵਰਕਾਮ ਸਰਕਲ ਦਫ਼ਤਰ ਮੂਹਰੇ ਧਰਨਾ ਦੇਵਾਂਗੇ-ਹਰਜਿੰਦਰ ਰਾਣਾ

Ad Position 21
No active advertisement
ਅਜੀਤ ਡੈਸਕ 17-04-2026
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸਰਕਲ ਕਪੂਰਥਲਾ ਦੇ ਪਾਵਰਕਾਮ ਦੇ ਉਪ ਮੁੱਖ ਚੀਫ਼ ਇੰਜੀਨੀਅਰ ਸੁਰਿੰਦਰਪਾਲ ਸੋਂਧੀ ਨੂੰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਦੀ ਅਗਵਾਈ 'ਚ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮੋਟਰਾਂ ਦੀ ਬਿਜਲੀ ਸਪਲਾਈ ਵਿਚ ਸੁਧਾਰ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਪਾਵਰਕਾਮ ਵਲੋਂ 8 ਘੰਟੇ ਦੀ ਬਜਾਏ ਹੁਣ ਕਿਸਾਨਾਂ ਨੂੰ 4 ਘੰਟੇ ਬਿਜਲੀ ਦਿੱਤੇ ਜਾਣ ਕਾਰਨ ਉਨ੍ਹਾਂ ਵਲੋਂ ਬੀਜੀ ਗਈ ਖ਼ਰਬੂਜ਼ਾ, ਹਦਵਾਣਾ, ਮੱਕੀ, ਮੂੰਗਫਲੀ, ਸੂਰਜਮੁਖੀ ਤੇ ਸਬਜ਼ੀਆਂ ਨੂੰ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਇਹ ਫ਼ਸਲਾਂ ਖ਼ਰਾਬ ਹੋਣ ਦਾ ਖ਼ਦਸ਼ਾ ਹੈ ਤੇ ਇਸ ਨੂੰ ਲੈ ਕੇ ਕਿਸਾਨ ਚਿੰਤਤ ਹਨ | ਉਨ੍ਹਾਂ ਕਿਹਾ ਕਿ ਤਾਪਮਾਨ ਵਿਚ ਦਿਨ ਬਾ ਦਿਨ ਵਾਧਾ ਹੋਣ ਕਾਰਨ ਇਨ੍ਹਾਂ ਫ਼ਸਲਾਂ ਨੂੰ ਪਾਣੀ ਦੀ ਬਹੁਤ ਲੋੜ ਹੈ, ਪਰ ਪਾਵਰਕਾਮ ਵਲੋਂ ਦਿੱਤੀ ਜਾ ਰਹੀ ਬਿਜਲੀ ਸਪਲਾਈ ਕਾਰਨ ਕਿਸਾਨ ਆਪਣੀ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਨਹੀਂ ਦੇ ਸਕਦੇ ਜਿਸ ਕਾਰਨ ਫ਼ਸਲਾਂ ਖੇਤਾਂ ਵਿਚ ਸੁੱਕ ਰਹੀਆਂ ਹਨ | ਕਿਸਾਨ ਆਗੂਆਂ ਨੇ ਪਾਵਰਕਾਮ ਦੇ ਉਪ ਮੁੱਖ ਚੀਫ਼ ਇੰਜੀਨੀਅਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਰੋਜ਼ਾਨਾ ਪਹਿਲਾਂ ਦੀ ਤਰ੍ਹਾਂ 8 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇ, ਤਕਨੀਕੀ ਫਾਲਟ ਕਾਰਨ ਵਾਰ-ਵਾਰ ਲੱਗ ਰਹੇ ਪਾਵਰ ਕੱਟਾਂ ਤੋਂ ਨਿਜਾਤ ਦਿਵਾਈ ਜਾਵੇ | ਹਰਜਿੰਦਰ ਸਿੰਘ ਰਾਣਾ ਸੈਦੋਵਾਲ ਨੇ ਕਿਹਾ ਕਿ ਵਾਰ-ਵਾਰ ਲੱਗਦੇ ਪਾਵਰ ਕੱਟਾਂ ਤੇ ਤਕਨੀਕੀ ਫਾਲਟ ਕਾਰਨ ਕਿਸਾਨਾਂ ਦੀਆਂ ਮੋਟਰਾਂ ਦੇ ਬੋਰਡ ਤੇ ਸਟਾਰਟਰ ਵੀ ਸੜ ਰਹੇ ਹਨ | ਉਨ੍ਹਾਂ ਪਾਵਰਕਾਮ ਨੂੰ ਚਿਤਾਵਨੀ ਦਿੱਤੀ ਕਿ ਜੇਕਰ 21 ਅਪ੍ਰੈਲ ਤੱਕ ਬਿਜਲੀ ਸਪਲਾਈ ਵਿਚ ਕੋਈ ਸੁਧਾਰ ਨਾ ਹੋਇਆ ਤਾਂ ਯੂਨੀਅਨ 22 ਅਪ੍ਰੈਲ ਨੂੰ ਵੱਡੀ ਗਿਣਤੀ ਵਿਚ ਇਲਾਕੇ ਤੇ ਕਿਸਾਨਾਂ ਨੂੰ ਨਾਲ ਲੈ ਕੇ ਪਾਵਰਕਾਮ ਦੇ ਸਰਕਲ ਦਫ਼ਤਰ ਮੂਹਰੇ ਰੋਸ ਵਿਖਾਵਾ ਕਰਨ ਲਈ ਮਜਬੂਰ ਹੋਵੇਗੀ | ਮੰਗ ਪੱਤਰ ਦੇਣ ਮੌਕੇ ਯੂਨੀਅਨ ਦੇ ਸਕੱਤਰ ਅਵਤਾਰ ਸਿੰਘ, ਖ਼ਜ਼ਾਨਚੀ ਸੁਖਚੈਨ ਸਿੰਘ, ਪ੍ਰੈੱਸ ਸਕੱਤਰ ਹਰਜੀਤ ਸਿੰਘ, ਕਿਸਾਨ ਆਗੂ ਸਤਨਾਮ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ, ਦਿਲਬਾਗ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਸੁਖਦੇਵ ਸਿੰਘ, ਜਗਦੇਵ ਸਿੰਘ, ਹਰਮਿੰਦਰ ਸਿੰਘ, ਗੁਰਦੀਪ ਸਿੰਘ, ਰਵਿੰਦਰ ਸਿੰਘ ਅਤੇ ਮੰਗਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਂ ਇੰਜੀਨੀਅਰ ਬਣਨ ਦਾ ਸੁਪਨਾ ਸਕਾਰ ਕਰਨ ਲਈ ਹਰ ਸੰਭਵ ਯਤਨ ਕਰਾਂਗਾ-ਚਾਰੂਵਤਰ ਬੈਂਸ ਅਗਲੀ ਖ਼ਬਰ ਰਾਤ ਸਮੇਂ ਘਰਾਂ ਦੀ ਬਿਜਲੀ ਸਪਲਾਈ ਬੰਦ ਰਹਿਣ ਕਰਕੇ ਲੋਕ ਪ੍ਰੇਸ਼ਾਨ <br/>
Ad Position 24