ਨਡਾਲਾ, 16 ਅਪ੍ਰੈਲ (ਰਘਬਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਤੇ ਖ਼ਾਲਸੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸਾਖੀ ਮਹਾਨ ਦੋ ਦਿਨਾ ਧਾਰਮਿਕ ਸਮਾਗਮ 17 ਤੇ 18 ਅਪ੍ਰੈਲ ਨੂੰ ਨਡਾਲਾ- ਜੱਗਾਂ ਲਿੰਕ ਰੋਡ 'ਤੇ ਗੁਰਦੁਆਰਾ ਪਰਮੇਸ਼ਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੇਵਾਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਕਤ ਦੋਵੇਂ ਦਿਨ ਸ਼ਾਮ 7 ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਹੋਵੇਗਾ, ਜਿਸ 'ਚ ਪ੍ਰਸਿੱਧ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਆਈ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ 18 ਅਪ੍ਰੈਲ ਨੂੰ ਸ਼ਾਮ 5 ਵਜੇ ਅੰਮਿ੍ਤ ਸੰਚਾਰ ਹੋਵੇਗਾ | ਜ਼ਿਕਰਯੋਗ ਹੈ ਕਿ ਇਹ ਸਮਾਗਮ ਪਹਿਲਾਂ 8 ਅਪ੍ਰੈਲ ਨੂੰ ਹੋਣੇ ਸਨ ਪਰ ਮੌਸਮ ਖ਼ਰਾਬ ਹੋਣ ਕਾਰਨ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਸੀ |